DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਰਵਾਈ ਨਾ ਹੋਣ ’ਤੇ ਪੀੜਤ ਪਰਿਵਾਰ ਵੱਲੋਂ ਥਾਣੇ ਦਾ ਘਿਰਾਓ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 15 ਜੁਲਾਈ ਲੋਕ ਗਾਇਕ ਰਣਜੀਤ ਸਿੱਧੂ ਖੁਦਕੁਸ਼ੀ ਕੇਸ ਵਿਚ ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕਰਨ ਤੋਂ ਖਫ਼ਾ ਪੀੜਤ ਪਰਿਵਾਰ ਤੇ ਰਿਸ਼ਤੇਦਾਰਾਂ ਵਲੋਂ ਸਥਾਨਕ ਗੌਰਮਿੰਟ ਰੇਲਵੇ ਪੁਲੀਸ ਥਾਣੇ ਦਾ ਘਿਰਾਓ ਕਰ ਕੇ ਰੋਸ ਧਰਨਾ ਦਿੱਤਾ ਗਿਆ ਅਤੇ...
  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਰੇਲਵੇ ਪੁਲੀਸ ਥਾਣੇ ਦਾ ਘਿਰਾਓ ਕਰਕੇ ਰੋਸ ਧਰਨਾ ਦਿੰਦੇ ਹੋਏ ਪੀੜਤ ਪਰਿਵਾਰ ਦੇ ਮੈਂਬਰ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 15 ਜੁਲਾਈ

Advertisement

ਲੋਕ ਗਾਇਕ ਰਣਜੀਤ ਸਿੱਧੂ ਖੁਦਕੁਸ਼ੀ ਕੇਸ ਵਿਚ ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕਰਨ ਤੋਂ ਖਫ਼ਾ ਪੀੜਤ ਪਰਿਵਾਰ ਤੇ ਰਿਸ਼ਤੇਦਾਰਾਂ ਵਲੋਂ ਸਥਾਨਕ ਗੌਰਮਿੰਟ ਰੇਲਵੇ ਪੁਲੀਸ ਥਾਣੇ ਦਾ ਘਿਰਾਓ ਕਰ ਕੇ ਰੋਸ ਧਰਨਾ ਦਿੱਤਾ ਗਿਆ ਅਤੇ ਰੇਲਵੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਨੇ ਪੁਲੀਸ ’ਤੇ ਜਾਣਬੁੱਝ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਦੋਸ਼ ਲਾਇਆ। ਮ੍ਰਿਤਕ ਦੀ ਧਰਮਪਤਨੀ ਰਵਿੰਦਰ ਕੌਰ ਅਤੇ ਪੁੱਤਰੀ ਕਰਮਜੀਤ ਕੌਰ ਨੇ ਦੱਸਿਆ ਕਿ ਬੀਤੀ 29 ਜੂਨ ਨੂੰ ਰਣਜੀਤ ਸਿੰਘ ਸਿੱਧੂ ਨੇ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ ਸੀ ਜਿਸਦੇ ਲਈ ਦੋ ਔਰਤਾਂ ਸਮੇਤ ਛੇ ਵਿਅਕਤੀ ਜ਼ਿੰਮੇਵਾਰ ਹਨ ਜਿੰਨ੍ਹਾਂ ਤੋਂ ਤੰਗ ਆ ਕੇ ਰਣਜੀਤ ਸਿੰਘ ਨੇ ਖੁਦਕੁਸ਼ੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਰੇਲਵੇ ਪੁਲੀਸ ਨੇ ਸੁਰਜੀਤ ਸਿੰਘ, ਹੁਸਨਪ੍ਰੀਤ ਕੌਰ, ਬਿੰਦਰ ਕੌਰ, ਜਸ਼ਨ ਸਿੰਘ, ਗੁਰਸੇਵਕ ਸਿੰਘ ਅਤੇ ਤਰਸੇਮ ਸਿੰਘ ਵਾਸੀਆਨ ਅਲੌਹਰਾਂ ਕਲਾਂ ਨੇੜੇ ਨਾਭਾ ਜ਼ਿਲ੍ਹਾ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਕਰੀਬ 16 ਦਿਨ ਬੀਤਣ ਦੇ ਬਾਵਜੂਦ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ। ਘਿਰਾਓ ਦੌਰਾਨ ਜਦੋਂ ਕੇਸ ਦਾ ਤਫਤੀਸ਼ੀ ਅਧਿਕਾਰੀ ਕਾਰ ’ਚ ਸਵਾਰ ਹੋ ਕੇ ਥਾਣੇ ’ਚੋ ਬਾਹਰ ਨਿਕਲਣ ਲੱਗਿਆ ਤਾਂ ਧਰਨਾਕਾਰੀਆਂ ਨੇ ਉਸਨੂੰ ਬਾਹਰ ਨਾ ਜਾਣ ਦਿੱਤਾ। ਇਸ ਮਗਰੋਂ ਤਫਤੀਸ਼ੀ ਅਫ਼ਸਰ ਸਰਕਾਰੀ ਗੱਡੀ ’ਚ ਪੀੜਤ ਪਰਿਵਾਰ ਨਾਲ ਦੋ ਮੈਂਬਰਾਂ ਨੂੰ ਨਾਲ ਲੈ ਕੇ ਛਾਪਾ ਮਾਰਨ ਲਈ ਰਵਾਨਾ ਹੋਇਆ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਵੱਡਾ ਇਕੱਠ ਕਰਕੇ ਥਾਣੇ ਦਾ ਘਿਰਾਓ ਕੀਤਾ ਜਾਵੇਗਾ। ਗੌਰਮਿੰਟ ਰੇਲਵੇ ਪੁਲੀਸ ਥਾਣਾ ਸੰਗਰੂਰ ਦੇ ਐੱਸਐੱਚਓ ਜਗਜੀਤ ਸਿੰਘ ਨੇ ਧਰਨਾਕਾਰੀਆਂ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ।

Advertisement
×