ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 25 ਦਸੰਬਰ
ਲੁਧਿਆਣਾ ਦੇ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਮਗਰੋਂ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਮਸਤੂਆਣਾ ਸਾਹਿਬ ਦੇ ਵੱਖ ਵੱਖ ਧਾਰਮਿਕ ਅਸਥਾਨਾਂ ਵਿੱਚ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ੋਨਲ ਸੀਆਈਡੀ ਤੋਂ ਏਆਈਜੀ ਦਵਿੰਦਰ ਸਿੰਘ, ਜ਼ਿਲ੍ਹਾ ਪੁਲੀਸ ਮੁਖੀ ਸਵਪਨ ਸ਼ਰਮਾ, ਐੱਸਪੀ (ਡੀ) ਪਲਵਿੰਦਰ ਸਿੰਘ ਚੀਮਾ, ਡੀਐੱਸਪੀ (ਆਰ) ਹੰਸ ਰਾਜ, ਡੀਐੱਸਪੀ ਸੰਜੀਵ ਕੁਮਾਰ ਜੋਸ਼ੀ ਤੋਂ ਇਲਾਵਾ ਪੁਲਿਸ ਦੀ ਇੰਟੈਲੀਜੈਂਸ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।