ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਨੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਚੌਂਦਾ ਥਾਣਾ ਅਮਰਗੜ੍ਹ ਨਾਲ ਸਬੰਧਤ ਨਸ਼ਾ ਤਸਕਰ ਗੁਰਮੀਤ ਸਿੰਘ ਉਰਫ਼ ਕਾਲਾ ਵੱਲੋਂ ਸਰਕਾਰੀ ਜ਼ਮੀਨ ’ਤੇ ਕਬਜ਼ਾ ਕਰ ਕੇ ਬਣਾਈ ਗਈ ਇਮਾਰਤ ਨੂੰ ਢਾਹ ਦਿੱਤਾ। ਐੱਸ ਪੀ (ਆਈ)...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਨੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਚੌਂਦਾ ਥਾਣਾ ਅਮਰਗੜ੍ਹ ਨਾਲ ਸਬੰਧਤ ਨਸ਼ਾ ਤਸਕਰ ਗੁਰਮੀਤ ਸਿੰਘ ਉਰਫ਼ ਕਾਲਾ ਵੱਲੋਂ ਸਰਕਾਰੀ ਜ਼ਮੀਨ ’ਤੇ ਕਬਜ਼ਾ ਕਰ ਕੇ ਬਣਾਈ ਗਈ ਇਮਾਰਤ ਨੂੰ ਢਾਹ ਦਿੱਤਾ। ਐੱਸ ਪੀ (ਆਈ) ਸਤਪਾਲ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸਬੰਧਿ ਮੁਕੱਦਮੇ ਦਰਜ ਹਨ ਅਤੇ ਉਸ ਦੀਆਂ ਗਤੀਵਿਧੀਆਂ ’ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਹੋਰ ਤੱਤਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਹੋਰ ਵੱਲੋਂ ਗੈਰਕਾਨੂੰਨੀ ਜਾਇਦਾਦ ਬਣਾਈ ਗਈ ਹੋਵੇਗੀ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਸਾਂਝੀ ਕੀਤੀ ਜਾਵੇ। ਪੰਜਾਬ ਸਰਕਾਰ ਵੱਲੋਂ ਚਲਾਈ ਗਈ ਹੈਲਪਲਾਈਨ ‘ਸੇਫ਼ ਪੰਜਾਬ’ ’ਤੇ ਜਾਣਕਾਰੀ ਦੇਣ ਲਈ 97791-00200 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

