DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ

ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪਿੰਡ ਗੁਰੂਸਰ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਪੁਲੀਸ ਥਾਣਾ ਗਿੱਦੜਬਾਹਾ ਤਹਿਤ ਆਉਂਦੇ ਪਿੰਡ ਗੁਰੂਸਰ...

  • fb
  • twitter
  • whatsapp
  • whatsapp
featured-img featured-img
ਨਾਜਾਇਜ਼ ਉਸਾਰੀ ਢਾਹੁੰਦੀ ਹੋਈ ਟੀਮ।
Advertisement

ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪਿੰਡ ਗੁਰੂਸਰ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਪੁਲੀਸ ਥਾਣਾ ਗਿੱਦੜਬਾਹਾ ਤਹਿਤ ਆਉਂਦੇ ਪਿੰਡ ਗੁਰੂਸਰ ਵਿੱਚ ਗੁਰਮੀਤ ਸਿੰਘ ਅਤੇ ਅਮਨਦੀਪ ਕੌਰ ਵੱਲੋਂ ਛੱਪੜ ਵਾਲੇ ਖੂਹ ਨਜ਼ਦੀਕ ਗੈਰ-ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਹੁਣ ਦੀਆਂ ਹਦਾਇਤਾਂ ਪ੍ਰਾਪਤ ਕਰ ਕੇ ਪੁਲੀਸ ਵਿਭਾਗ ਤੋਂ ਮੌਕੇ ’ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ। ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਗੁਰਮੀਤ ਸਿੰਘ ’ਤੇ ਨਸ਼ਾ ਤਸਕਰੀ ਦੇ 2 ਅਤੇ ਅਮਨਦੀਪ ਕੌਰ ’ਤੇ ਨਸ਼ਾ ਤਸਕਰੀ ਦੇ 3 ਕੇਸ ਦਰਜ ਹਨ। ਇਸ ਮੌਕੇ ਮਨਮੀਤ ਸਿੰਘ ਐੱਸ ਪੀ (ਡੀ), ਅਰੁਣ ਮੁੰਡਨ ਡੀ ਐੱਸ ਪੀ, ਦੀਪਿਕਾ ਰਾਣੀ ਮੁੱਖ ਅਫਸਰ ਥਾਣਾ ਗਿੱਦੜਬਾਹਾ ਅਤੇ ਸਿਵਲ ਅਧਿਕਾਰੀ ਹਾਜ਼ਰ ਸਨ।

Advertisement
Advertisement
×