ਜੌਲੀਆਂ ਵਿੱਚ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ
ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਸ਼ਾਸਨ ਵੱਲੋਂ ਪਿੰਡ ਜੌਲੀਆਂ ਵਿੱਚ ਕੀਤੀਆਂ ਨਾਜਾਇਜ਼ ਉਸਾਰੀਆਂ ਨੂੰ ਤੁੜਵਾਇਆ ਗਿਆ, ਜਿਸ ਸਬੰਧੀ ਐੱਸ ਪੀ ਨਵਰੀਤ ਸਿੰਘ ਵਿਰਕ, ਡੀ ਐੱਸ ਪੀ ਰਾਹੁਲ ਕੌਸ਼ਲ ਦੀ ਅਗਵਾਈ ਹੇਠ ਪੁਲੀਸ ਵੱਲੋਂ...
ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਸ਼ਾਸਨ ਵੱਲੋਂ ਪਿੰਡ ਜੌਲੀਆਂ ਵਿੱਚ ਕੀਤੀਆਂ ਨਾਜਾਇਜ਼ ਉਸਾਰੀਆਂ ਨੂੰ ਤੁੜਵਾਇਆ ਗਿਆ, ਜਿਸ ਸਬੰਧੀ ਐੱਸ ਪੀ ਨਵਰੀਤ ਸਿੰਘ ਵਿਰਕ, ਡੀ ਐੱਸ ਪੀ ਰਾਹੁਲ ਕੌਸ਼ਲ ਦੀ ਅਗਵਾਈ ਹੇਠ ਪੁਲੀਸ ਵੱਲੋਂ ਸਿਵਲ ਪ੍ਰਸ਼ਾਸਨ ਨੂੰ ਮੌਕੇ ’ਤੇ ਮਦਦ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀਆਂ ਵੱਲੋਂ ਇਹ ਨਾਜਾਇਜ਼ ਉਸਾਰੀਆਂ ਕੀਤੀਆਂ ਗਈਆਂ ਸਨ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਹਨ। ਇਨ੍ਹਾਂ ਮੁਲਜ਼ਮਾਂ ਵਿੱਚੋਂ ਸਤਪਾਲ ਸਿੰਘ ਖ਼ਿਲਾਫ਼ 9 ਕੇਸ, ਗੁਰਪ੍ਰੀਤ ਸਿੰਘ ਉਰਫ ਗੋਲਗੱਪਾ ਖ਼ਿਲਾਫ਼ 8 ਕੇਸ, ਰੋਮੀ ਸਿੰਘ ਖ਼ਿਲਾਫ਼ 1 ਕੇਸ, ਜਸਵਿੰਦਰ ਸਿੰਘ ਉਰਫ ਵਿੱਕੀ ਖਿਲਾਫ 2 ਕੇਸ, ਰਵੀ ਸਿੰਘ ਖਿਲਾਫ 2 ਕੇਸ, ਸਰਬਜੀਤ ਕੌਰ ਉਰਫ ਬੇਬੀ ਖਿਲਾਫ 6 ਕੇਸ, ਹਰਬੰਸ ਸਿੰਘ ਉਰਫ ਬੰਸਾ ਖਿਲਾਫ 7 ਕੇਸ, ਪਿਆਰਾ ਸਿੰਘ ਉਰਫ ਬੱਲੀ ਖ਼ਿਲਾਫ਼ 5 ਕੇਸ, ਮੁਲਜ਼ਮ ਭਿੰਦਰ ਸਿੰਘ ਖ਼ਿਲਾਫ਼ 3 ਕੇਸ, ਪ੍ਰਤਾਪ ਸਿੰਘ ਖ਼ਿਲਾਫ਼ 4 ਕੇਸ ਅਤੇ ਬਲਜੀਤ ਸਿੰਘ ਉਰਫ ਕੁੱਦਾ ਖ਼ਿਲਾਫ਼ 1 ਕੇਸ ਦਰਜ ਹੈ। ਇਸ ਮੌਕੇ ਐਸ ਪੀ ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਇੰਸਪੈਕਟਰ ਮਾਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ।
ਮਾਲੇਰਕੋਟਲਾ ’ਚ ਦੋ ਨਾਜਾਇਜ਼ ਉਸਾਰੀਆਂ ਢਾਹੀਆਂ
ਮਾਲੇਰਕੋਟਲਾ (ਪਰਮਜੀਤ ਸਿੰਘ ਕੁਠਾਲਾ): ਜ਼ਿਲ੍ਹਾ ਪੁਲੀਸ ਮਾਲੇਰਕੋਟਲਾ ਨੇ ਸੀਨੀਅਰ ਕਪਤਾਨ ਪੁਲੀਸ ਗਗਨਅਜੀਤ ਸਿੰਘ ਦੀ ਅਗਵਾਈ ਹੇਠ ਨਸ਼ਾ ਤਸ਼ਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਅੱਜ ਮਾਲੇਰਕੋਟਲਾ ਸ਼ਹਿਰ ਦੇ ਮੁਹੱਲਾ ਜਮਾਲਪੁਰਾ ਅਤੇ ਕਿਲ੍ਹਾ ਰਹਿਮਤਗੜ੍ਹ ’ਚ ਨਸ਼ਾ ਤਸਕਰੀ ਮਾਮਲਿਆਂ ’ਚ ਸ਼ਾਮਲ ਦੋ ਮੁਲਜ਼ਮਾਂ ਦੀਆਂ ਨਾਜ਼ਾਇਜ ਉਸਾਰੀਆਂ ਇਮਾਰਤਾਂ ਨੂੰ ਢਹਿ ਢੇਰੀ ਕਰ ਦਿੱਤਾ। ਕਪਤਾਨ ਪੁਲੀਸ ਪੀਬੀਆਈ ਮਾਲੇਰਕੋਟਲਾ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਜਮਾਲਪੁਰਾ ਵਾਸੀ ਮੁਹੰਮਦ ਜਮੀਲ ਵੱਲੋਂ ਸਰਕਾਰੀ ਜਗ੍ਹਾ ’ਤੇ ਕਥਿਤ ਕਬਜ਼ਾ ਕਰਕੇ ਬਣਾਈ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ ਹੈ। ਪੁਲੀਸ ਰਿਕਾਰਡ ਵਿੱਚ ਉਸ ਖ਼ਿਲਾਫ਼ ਤਿੰਨ ਕੇਸ ਦਰਜ ਸਨ। ਇਸੇ ਤਰ੍ਹਾਂ ਕਿਲ੍ਹਾ ਰਹਿਮਤਗੜ੍ਹ ਵਾਸ਼ੀ ਸਾਬਰ ਅਲੀ ਵੱਲੋਂ ਕੀਤੇ ਗਏ ਕਥਿਤ ਗੈਰਕਾਨੂੰਨੀ ਕਬਜ਼ੇ ਉੱਪਰ ਉਸਾਰੀ ਗਈ ਪ੍ਰਾਪਰਟੀ ਨੂੰ ਵੀ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਢਹਿ ਢੇਰੀ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲੀਸ ਰਿਕਾਰਡ ਅਨੁਸਾਰ ਸਾਬਰ ਅਲੀ ਖ਼ਿਲਾਫ਼ ਛੇ ਕੇਸ ਦਰਜ ਹਨ।

