ਲਹਿਰਾਗਾਗਾ ਵਿੱਚ ਮੋਦੀ ਤੇ ਅੰਬਾਨੀਆਂ ਖ਼ਿਲਾਫ਼ ਕਿਸਾਨਾਂ ਦਾ ਰੋਹ ਵਧਿਆ

ਲਹਿਰਾਗਾਗਾ ਵਿੱਚ ਮੋਦੀ ਤੇ ਅੰਬਾਨੀਆਂ ਖ਼ਿਲਾਫ਼ ਕਿਸਾਨਾਂ ਦਾ ਰੋਹ ਵਧਿਆ

ਲਹਿਰਾਗਾਗਾ ’ਚ ਧਰਨੇ ਦੇ 64 ਦਿਨ ਮੋਦੀ ਖਿਲਾਫ ਨਾਅਰੇਬਾਜੀ ਕਰਦੇ ਕਿਸਾਨ ਕਾਰਕੁੰਨ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 3 ਦਸੰਬਰ

ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਜਿੱਥੇ ਦਿੱਲੀ ’ਚ ਦਿਨ-ਰਾਤ ਦਾ ਲਗਾਤਾਰ ਸੰਘਰਸ਼ ਜਾਰੀ ਹੈ ਉੱਥੇ ਹੀ ਲਹਿਰਾਗਾਗਾ ’ਚ ਅੰਬਾਨੀ ਦੇ ਰਿਲਾਇੰਸ ਪੰਪ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ 64ਵੇਂ ਦਿਨ ਵਿੱਚ ਦਾਖ਼ਲ ਹੋ ਗਿਆ।

ਧਰਨੇ ਦੀ ਅਗਵਾਈ ਕਰਦਿਆਂ ਜਥੇਬੰਦੀ ਦੇ ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਕਰ ਕੇ ਸੂਬੇ ਦੇ ਹੀ ਨਹੀਂ ਬਲਕਿ ਦੇਸ਼ ਭਰ ਦੇ ਕਿਸਾਨ ਆਪਣੇ ਹੱਕਾਂ ਲਈ ਜਾਗਰੂਕ ਹੋ ਕੇ ਦਿੱਲੀ ਸੰਘਰਸ਼ ’ਚ ਸ਼ਾਮਲ ਹੋ ਕੇ ਕਿਸਾਨ ਏਕਤਾ ਦਾ ਸਬੂਤ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਚਿੰਤਕ, ਲੇਖਕ, ਕਲਾਕਾਰ, ਖਿਡਾਰੀਆਂ, ਕਰਮਚਾਰੀਆਂ ਤੇ ਜਨਤਕ ਜਥੇਬੰਦੀਆਂ ਦੇ ਕਿਸਾਨਾਂ ਦੇ ਸਾਥ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਕਿਸਾਨੀ ਸੰਘਰਸ਼ ਇਕੱਲੇ ਕਿਸਾਨਾਂ ਦਾ ਹੀ ਨਹੀਂ ਸਗੋਂ ਸਮੁੱਚੇ ਲੋਕਾਂ ਦਾ ਹੈ। ਧਰਨੇ ਨੂੰ ਕਿਸਾਨ ਆਗੂ ਦਰਸ਼ਨ ਸਿੰਘ ਕੋਟੜਾ, ਹਰਸੇਵਕ ਸਿੰਘ ਲਹਿਲ ਖੁਰਦ, ਸ਼ਿਵਰਾਜ ਸਿੰਘ ਗੁਰਨੇ ਕਲਾਂ ਜਗਸੀਰ ਸਿੰਘ ਖੰਡੇਬਾਦ, ਰਾਮਚੰਦ ਸਿੰਘ, ਜਸ਼ਨਪ੍ਰੀਤ ਕੌਰ, ਹਰਸੇਵਕ ਸਿੰਘ ਅਤੇ ਹਰਜਿੰਦਰ ਸਿੰਘ ਨੰਗਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੇ ਹੱਕਾਂ ਨੂੰ ਮਾਰ ਰਹੀ ਹੈ ਅਤੇ ਅੜੀਅਲ ਰਵੱਈਆ ਅਪਣਾ ਕੇ ਲੋਕਾਂ ਦੀ ਧੌਣ ’ਤੇ ਗੋਡਾ ਰੱਖਣਾ ਚਾਹੁਦੀ ਹੈ ਪਰ ਲੋਕ ਹੁਣ ਸਿਆਣੇ ਹੋ ਚੁੱਕੇ ਹਨ। ਅਜਿਹਾ ਨਹੀਂ ਹੋਣ ਦੇਣਗੇ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਖੋਖਰ ਕਲਾਂ ਵੱਲੋਂ ਪਿੰਡ ਖੋਖਰ ਕਲਾਂ ਵਿੱਚ ਜਗਮੇਲ ਸਿੰਘ (ਬਿੰਦਰ) ਦੀ ਅਗਵਾਈ ਹੇਠ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜ ਕੇ ਰੈਲੀ ਕੀਤੀ ਗਈ ਜਿਸ ਵਿੱਚ ਕਿਸਾਨ ਆਗੂ ਜਗਮੇਲ ਸਿੰਘ (ਬਿੰਦਰ) ਨੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਵਿੱਚ ਕਿਸਾਨ ਔਰਤਾਂ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ।

ਕੱਬਡੀ ਖਿਡਾਰਨਾਂ ਵੀ ਸਮਰਥਨ ’ਚ ਆਈਆਂ

ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿੱਚ ਐੱਨਆਰਆਈ ਕਬੱਡੀ ਕਲੱਬ ਵੀ ਨਿੱਤਰ ਆਇਆ ਹੈ। ਕਲੱਬ ਦੀਆਂ ਕੁੜੀਆਂ ਦੀ ਟੀਮ ਦੀਆਂ ਸਮੁੱਚੀਆਂ ਖਿਡਾਰਨਾਂ ਵੱਲੋਂ ਕਿਸਾਨੀ ਮੋਰਚੇ ਵਿੱਚ ਪੁੱਜ ਕੇ ਅੱਜ ਕਿਸਾਨਾਂ ਦੇ ਘੋਲ ਦੀ ਹਮਾਇਤ ਕੀਤੀ ਗਈ। ਟਿਕਰੀ ਬਾਰਡਰ ਤੋਂ ਕਿਸਾਨ ਆਗੂ ਹਰਜੀਤ ਸਿੰਘ ਮਹਿਲਾਂ ਚੌਕ ਨੇ ਦੱਸਿਆ ਕਿ ਕੱਬਡੀ ਦੀਆਂ ਇਹ ਖਿਡਾਰਨਾਂ ਨਾਲ ਮੋਗਾ ਤੋਂ ਆਏ ਕੋਚ ਮੀਤਾ ਰੌਂਤਾ ਤੇ ਬੱਬੂ ਰੋਡੇ ਨੇ ਦੱਸਿਆ ਹੈ ਕਿ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਹੀ ਨਹੀਂ ਬਲਕਿ ਉਨ੍ਹਾਂ ਦੇਸ਼ਾਂ ਦੇ ਜੱਦੀ ਵਸਨੀਕ ਵੀ ਕਿਸਾਨਾਂ ਦੇ ਹੱਕ ਵਿਚ ਹਨ। ਕਬੱਡੀ ਖਿਡਾਰਨਾਂ ਨੇ ਕਿਹਾ ਕਿ ਸਾਨੂੰ ਸਭ ਨੂੰ ਇਕਜੁੱਟ ਹੋ ਕੇ ਕਿਸਾਨਾਂ ਦੇ ਹੱਕ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪੈ ਜਾਵੇ। ਉਨ੍ਹਾਂ ਦੱਸਿਆ ਕਿ ਦੁਨੀਆ ਕਿ ਦੁਨੀਆਂ ਦੇ ਨਾਮੀਂ ਖਿਡਾਰੀਆਂ ਜਿਨ੍ਹਾਂ ਵਿਚ ਅਮਰੀਕਾ ਤੋਂ ਮਹਿੰਦਰ ਸਿੱਧੂ, ਨਿਊਯਾਰਕ, ਘੋਲਾ ਖਹਿਰਾ, ਕਾਲਾ ਟਰੇਸ਼ੀ , ਜੈਲਾ ਧੂਰਕੋਟ, ਦੀਪੀ ਸਿੱਧੂ ਰਕਬਾ ਆਦਿ ਨੇ ਵੀ ਕਿਸਾਨਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All