ਸਰਬਜੀਤ ਸਿੰਘ ਭੰਗੂ
ਪਟਿਆਲਾ, 27 ਦਸੰਬਰ
ਅੱਜ ਸੰਯੁਕਤ ਮੋਰਚਾ ਦੇ ਸੱਦੇ ’ਤੇ ਪਿੰਡ ਸੀੜੇ ਖੇੜੀ ਗੁੱਜਰਾਂ ਦੇ ਸਮੂਹ ਨਿਵਾਸੀਆਂ ਨੇ ਖਾਲੀ ਭਾਂਡੇ ਖੜਕਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਨ ਕੀ ਬਾਤ ਦਾ ਵਿਰੋਧ ਕੀਤਾ। ਇਸ ਸਮੇਂ ਸਰਪੰਚ ਜਰਨੈਲ ਸਿੰਘ, ਰਤਨ ਲਾਲ, ਭਿੰਦਰ ਸਿੰਘ ਚਹਿਲ, ਲਖਵਿੰਦਰ ਸਿੰਘ, ਜੁਗਰਾਜ ਸਿੰਘ ਮਾਨ, ਸੂਖਜਿੰਦਰ ਸਿੰਘ, ਗੁਰਮੀਤ ਸਿੰਘ, ਪਵਨ ਕੁਮਾਰ, ਜਰਨੈਲ ਸਿੰਘ ਨੰਬਰਦਾਰ, ਦਵਿੰਦਰ ਸਿੰਘ, ਨਰਿੰਦਰ ਸਿੰਘ, ਸੁਖਵੀਰ ਸਿੰਘ, ਸਰਬਜੀਤ ਕੌਰ, ਮਨਜਿੰਦਰ ਪਾਲ ਕੌਰ, ਮਹਿੰਦਰ ਸਿੰਘ ਗੁੱਜਰ ਤੇ ਕਿਰਪਾਲ ਸਿੰਘ ਹਾਜ਼ਰ ਸਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ ਦੇ ਪ੍ਰੋਗਰਾਮ ‘ ਦੇ ਵਿਰੋਧ ਵਿੱਚ ਅੱਜ ਕਿਸਾਨਾਂ ਨੇ ਥਾਲੀਆਂ ਖੜਕਾ ਕੇ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰੈਸ ਸਕੱਤਰ ਅੰਗਰੇਜ ਸਿੰਘ ਮਾਝੀ, ਭਰਪੂਰ ਸਿੰਘ, ਬਘੇਲ ਸਿੰਘ ਮਾਝੀ ,ਹਾਕਮ ਸਿੰਘ, ਲਾਭ ਸਿੰਘ, ਮੇਜਰ ਸਿੰਘ ਬਾਲਦ ਕਲਾਂ, ਚਰਨਜੀਤ ਭੜੋ , ਕੁਲਵੰਤ ਕੌਰ ਨਕਟੇ, ਕੁਲਵਿੰਦਰ ਬੇਗਮ ਅਤੇ ਜਸ਼ਨਦੀਪ ਕੌਰ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਪੱਕੇ ਧਰਨੇ ਦੌਰਾਨ ਕਿਸਾਨਾਂ ਨੇ ਥਾਲੀਆਂ ਖੜਕਾ ਕੇ ਮੋਦੀ ਦੇ ਪ੍ਰੋਗਰਾਮ ਦਾ ਡਟਕੇ ਵਿਰੋਧ ਕੀਤਾ। ਟੌਲ ਪਲਾਜ਼ਾ ਕਾਲਾਝਾੜ ਵਿਖੇ ਵੀ ਥਾਲੀਆਂ ਖੜਕਾਈਆਂ ਗਈਆਂ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਗੁਰੂ ਤੇਗ ਬਹਾਦਰ ਸੱਥ ਕਾਕੜਾ ਰੋਡ ਭਵਾਨੀਗੜ੍ਹ ਵਿਖੇ ਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਮੁਖਤਿਆਰ ਸਿੰਘ, ਪ੍ਰਮਿੰਦਰ ਸਿੰਘ, ਯੁਵਰਾਜ ਸਿੰਘ, ਹਰਿੰਦਰਪਾਲ ਸਿੰਘ, ਜਸਪ੍ਰੀਤ ਸਿੰਘ ਅਤੇ ਜਗਰੂਪ ਸਿੰਘ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਥਾਲੀਆਂ ਖੜਕਾ ਕੇ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ।ਇਸ ਦੌਰਾਨ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਬਣਨ ਦੇ ਵਿਰੋਧ ਵਿੱਚ ਇਲਾਕੇ ਦੇ ਕਿਸਾਨਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਤੇ ਪਿੰਡ ਰੌਸ਼ਨਵਾਲਾ ਵਿਖੇ ਅੱਜ 17ਵੇਂ ਦਿਨ ਦੇ ਧਰਨੇ ਦੌਰਾਨ ਕਿਸਾਨਾਂ ਨੇ ਥਾਲੀਆਂ ਖੜਕਾ ਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਸੰਘਰਸ਼ ਕਮੇਟੀ ਦੇ ਬਲਾਕ ਆਗੂ ਹਰਮਨਪ੍ਰੀਤ ਸਿੰਘ ਡਿੱਕੀ, ਪ੍ਰਦੀਪ ਸਿੰਘ , ਜਗਜੀਤ ਸਿੰਘ ਮੀਰਹੇੜੀ, ਜੋਗਾ ਸਿੰਘ ਫੱਗੂਵਾਲਾ, ਜੋਗਿੰਦਰ ਸਿੰਘ ਕਪਿਆਲ, ਜਗਵਿੰਦਰ ਸਿੰਘ, ਰਾਂਝਾ ਸਿੰਘ ਖੇੜੀ ਚੰਦਵਾਂ ਅਤੇ ਕਰਨੈਲ ਸਿੰਘ ਕਪਿਆਲ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਸ ਸਮੇ ਤੱਕ ਨਵੀਂ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਦੇਣ ਸਬੰਧੀ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ ।
ਧੂਰੀ (ਹਰਦੀਪ ਸਿੰਘ ਸੋਢੀ): ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 88ਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਕਿਸਾਨਾਂ ਵੱਲੋਂ ਅੱਜ ਖਾਲੀ ਥਾਲੀਆਂ ਤੇ ਭਾਂਡੇ ਖੜਕਾ ਕੇ ਮੋਦੀ ਸਰਕਾਰ ਤੋਂ ਇਲਾਵਾ ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੁਖਜੀਤ ਸਿੰਘ ਲੱਡਾ, ਗਮਦੂਰ ਸਿੰਘ ਲੱਡਾ, ਗੁਰਮੀਤ ਕੌਰ ਕੱਕੜਵਾਲ, ਬਲਜੀਤ ਕੌਰ ਕੱਕੜਵਾਲ, ਸਿਮਰਨਪ੍ਰੀਤ ਕੋਰ, ਜਗਿੰਦਰ ਸਿੰਘ ਬਿੱਲਾ ਬਹਾਦਰਪੁਰ, ਮਹਿੰਦਰ ਸਿੰਘ ਕਾਹਲੀ, ਗੁਰਜੰਟ ਸਿੰਘ ਪੇਧਨੀ,ਮੇਵਾ ਸਿੰਘ ਬੇਨੜਾ ਨੇ ਸੰਬੋਧਨ ਕੀਤਾ।