ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਿੰਡ ਰਾਏਧਰਾਣਾ ਵਿੱਚ  ਦਲਿਤ ਭਾਈਚਾਰੇ ਨੇ ਚੁੱਲ੍ਹੇ ਠੰਡੇ ਰੱਖ ਕੇ ਕੀਤੀ ਭੁੱਖ ਹੜਤਾਲ

ਬਿੱਕਰ ਹਥੋਆ ਵੱਲੋਂ ਵੀ ਜੇਲ ਵਿੱਚ ਭੁੱਖ ਹੜਤਾਲ ਕਰਕੇ ਕੀਤਾ ਰੋਸ ਪ੍ਰਗਟ: ਜਲੂਰ
ਕੈਪਸਨ: ਪ੍ਰਸ਼ਾਸਨ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਜਮੀਨ ਪ੍ਰਾਪਤੀ ਸੰਘਰਸ਼ ਦੇ ਆਗੂ।
Advertisement
ਜ਼ਮੀਨੀ ਘੋਲ ਦੌਰਾਨ ਦਰਜ਼ ਕੀਤੇ ਝੂਠੇ ਪਰਚੇ ਰੱਦ ਕਰਕੇ ਗ੍ਰਿਫਤਾਰ ਆਗੂ ਨੂੰ ਤੁਰੰਤ ਰਿਹਾਅ ਕਰਨ, ਜਮੀਨ ਹੱਦਬੰਦੀ ਕਾਨੂੰਨ ਲਾਗੂ ਕਰਨ ਅਤੇ ਹੜਾਂ ਦੌਰਾਨ ਨੁਕਸਾਨੇ ਘਰਾਂ ਦੇ ਮੁਆਵਜੇ ਤੁਰੰਤ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਰੋਜ਼ਾਨਾ ਦੋ ਪਿੰਡਾਂ ਵੱਲੋਂ ਲੜੀਵਾਰ ਭੁੱਖ ਹੜਤਾਲ ਚਲਾਉਣ ਦਾ ਫੈਸਲਾ ਕੀਤਾ ਗਿਆ ਸੀ।
ਜਿਸ ਅਧੀਨ ਆਗੂ ਸਤਗੁਰ  ਸਿੰਘ ਦੀ ਅਗਵਾਈ ਹੇਠ ਪਿੰਡ ਰਾਏਧਰਾਣਾ ਵਿਖੇ ਸਮੁੱਚੇ ਦਲਿਤ ਭਾਈਚਾਰੇ ਵੱਲੋਂ ਆਪਣੇ ਚੁੱਲ੍ਹੇ ਠੰਡੇ ਰੱਖ ਕੇ ਜਿੱਥੇ ਭੁੱਖ ਹੜਤਾਲ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਸਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਆਗੂ ਗੁਰਦਾਸ ਸਿੰਘ ਜਲੂਰ ਨੇ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਤੋਂ ਝੂਠੇ ਪਰਚੇ ਕਾਰਨ ਮੁਕਤਸਰ ਜੇਲ੍ਹ ਵਿੱਚ ਬੰਦ ਕੀਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਵੱਲੋਂ ਵੀ ਜੇਲ ਅੰਦਰ ਇੱਕ ਰੋਜ਼ਾ ਭੁੱਖ ਹੜਤਾਲ ਕਰਕੇ ਇਸ ਸੱਦੇ ਦਾ ਸਮਰਥਨ ਕੀਤਾ ਗਿਆ ਸੀ।
ਉਨ੍ਹਾਂ ਕਿਹਾ, ਕਿ ਪੰਜਾਬ ਸਰਕਾਰ ਵੱਲੋਂ ਦਲਿਤ ਭਾਈਚਾਰੇ ਨਾਲ ਕੀਤੇ ਜਾ ਰਹੇ ਵਿਤਕਰੇ ਖ਼ਿਲਾਫ਼ ਅਤੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਤੱਕ ਦੂਜੇ ਦਿਨ ਸਮੁੱਚੇ ਐੱਸ ਸੀ ਭਾਈਚਾਰੇ ਦੇ ਲੋਕ ਪਿੰਡਾਂ ਅੰਦਰ ਹੀ ਭੁੱਖ ਹੜਤਾਲ ਕਰਕੇ ਆਪਣਾ ਰੋਸ ਪ੍ਰਗਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੱਦੇ ਆਉਣ ਵਾਲੇ ਵਿਸ਼ਾਲ ਸੰਘਰਸ਼ ਦੀ ਤਿਆਰੀ ਦਾ ਪੜਾਅ ਸਾਬਤ ਹੋਣਗੇ। ਇਸ ਮੌਕੇ ਸਤਗੁਰ ਸਿੰਘ,ਵਰਖਾ ਸਿੰਘ, ਕਾਲਾ ਸਿੰਘ ਅਤੇ ਹੋਰ ਸਾਥੀ ਸ਼ਾਮਲ ਸਨ।

 

Advertisement
Advertisement
Show comments