ਸੰਗਰੂਰ ਵਿੱਚ ਕਿਸਾਨਾਂ ਤੇ ਭਾਜਪਾ ਵਰਕਰਾਂ ਵਿਚਾਲੇ ਟਕਰਾਅ ਟਲਿਆ

ਸੰਗਰੂਰ ਵਿੱਚ ਕਿਸਾਨਾਂ ਤੇ ਭਾਜਪਾ ਵਰਕਰਾਂ ਵਿਚਾਲੇ ਟਕਰਾਅ ਟਲਿਆ

ਗੁਰਦੀਪ ਸਿੰਘ ਲਾਲੀ

ਸੰਗਰੂਰ, 24 ਅਕਤੂਬਰ

ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਚੱਲ ਰਹੇ ਰੇਲ ਰੋਕੋ ਅੰਦੋਲਨ ਦੇ 24ਵੇਂ ਦਿਨ ਵੀ ਸੈਂਕੜੇ ਕਿਸਾਨ ਤੇ ਬੀਬੀਆਂ ਇਥੇ ਰੇਲਵੇ ਸਟੇਸ਼ਨ ’ਤੇ ਡਟੇ ਰਹੇ ਅਤੇ ਬੁਲਾਰਿਆਂ ਨੇ ਮੋਦੀ ਸਰਕਾਰ ਨੂੰ ਭੰਡਿਆ। ਧਰਨੇ ਦੌਰਾਨ ਜਿਉਂ ਹੀ ਪਤਾ ਲੱਗਿਆ ਕਿ ਸ਼ਹਿਰ ’ਚ ਡਾ. ਬੀਆਰ ਅੰਬਡੇਕਰ ਦੇ ਬੁੱਤ ਕੋਲ ਭਾਜਪਾ ਵਲੋਂ ਪ੍ਰੋਗਰਾਮ ਕੀਤਾ ਜਾ ਰਿਹਾ ਹੈ ਤਾਂ ਸੈਂਕੜੇ ਕਿਸਾਨਾਂ ਵਲੋਂ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਲਈ ਰੋਸ ਮਾਰਚ ਸ਼ੁਰੂ ਕਰ ਦਿੱਤਾ। ਜਦੋਂ ਤੱਕ ਕਿਸਾਨਾਂ ਦਾ ਰੋਸ ਮਾਰਚ ਉਥੇ ਪਹੁੰਚਦਾ ਉਦੋਂ ਤੱਕ ਭਾਜਪਾ ਦਾ ਪ੍ਰੋਗਰਾਮ ਖਤਮ ਹੋ ਚੁੱਕਿਆ ਸੀ, ਜਿਸ ਕਾਰਨ ਮਾਹੌਲ ਤਣਾਅਪੂਰਨ ਹੋਣ ਤੋਂ ਬਚਾਅ ਹੋ ਗਿਆ।

ਭਾਜਪਾ ਵਿਰੋਧੀ ਰੈਲੀ ਨੂੰ ਬੀਕੇਯੂ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਕੁੱਲ ਹਿੰਦ ਕਿਸਾਨ ਫ਼ੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸੇਖੋਂ ,ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਰਾਜੇਵਾਲ ਦੇ ਸੂਬਾ ਆਗੂ ਨਰੰਜਣ ਸਿੰਘ ਦੋਹਲਾ, ਬੀਕੇਯੂ ਸਿੱਧੂਪੁਰ ਦੇ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਨਿਰਮਲ ਸਿੰਘ ਬਟੜਿਆਣਾ,ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਭੀਮ ਸਿੰਘ ਆਲਮਪੁਰ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਬਲਵੀਰ ਸਿੰਘ ਜਲੂਰ, ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਨਛੱਤਰ ਸਿੰਘ ਗੰਢੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਭਾਜਪਾ ਪੂਰੀ ਤਰ੍ਹਾਂ ਬੌਖਲਾ ਚੁੱਕੀ ਹੈ ਇਸ ਕਰਕੇ ਉਹ ਆਪਣੀ ਹੋਂਦ ਬਚਾਉਣ ਲਈ ਪੰਜਾਬ ਚ ਦਲਿਤ ਪੱਤਾ ਖੇਡ ਰਹੀ ਹੈ। ਆਗੂਆਂ ਨੇ ਪ੍ਰਸ਼ਾਸਨ ਨੂੰ ਵੀ ਚਿਤਾਵਨੀ ਦਿੱਤੀ ਕਿ ਭਾਜਪਾ ਨੂੰ ਪ੍ਰੋਗਰਾਮ ਕਰਨ ਦੀ ਇਜਾਜ਼ਤ ਦੇ ਕੇ ਸੰਗਰੂਰ ਦੀ ਪੁਲੀਸ ਮਾਹੌਲ ਖਰਾਬ ਕਰਨ ਲਈ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਕਿਸਾਨ ਆਗੂ ਹਰਮੇਲ ਸਿੰਘ ਮਹਿਰੋਕ, ਗੁਰਮੀਤ ਸਿੰਘ ਭੱਟੀਵਾਲ, ਭਜਨ ਸਿੰਘ ਢੱਡਰੀਆਂ, ਬੀਰਬਲ ਸਿੰਘ ਲੇਹਲ ਕਲਾਂ, ਰਣ ਸਿੰਘ ਚੱਠਾ, ਜਰਨੈਲ ਸਿੰਘ ਜਨਾਲ, ਸੰਤਰਾਮ ਛਾਜਲੀ, ਹਰਜੀਤ ਸਿੰਘ ਮੰਗਵਾਲ ਨੇ ਸੰਬੋਧਨ ਕੀਤਾ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All