ਜ਼ਿਲ੍ਹਾ ਸੰਗਰੂਰ ’ਚ ਕਰੋਨਾ ਖ਼ਿਲਾਫ਼ ਜੰਗ ਜਿੱਤਣ ਮਗਰੋਂ ਘਰਾਂ ਨੂੰ ਪਰਤੇ 48 ਮਰੀਜ਼

ਜ਼ਿਲ੍ਹਾ ਸੰਗਰੂਰ ’ਚ ਕਰੋਨਾ ਖ਼ਿਲਾਫ਼ ਜੰਗ ਜਿੱਤਣ ਮਗਰੋਂ ਘਰਾਂ ਨੂੰ ਪਰਤੇ 48 ਮਰੀਜ਼

ਸੰਗਰੂਰ ’ਚ ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਕਰੋਨਾ ਖ਼ਿਲਾਫ ਜੰਗ ਜਿੱਤਣ ਮਗਰੋਂ ਤੰਦਰੁਸਤ ਹੋ ਕੇ ਘਰਾਂ ਨੂੰ ਪਰਤਣ ਮੌਕੇ ਮਰੀਜ਼।

ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਜੂਨ

ਜ਼ਿਲ੍ਹਾ ਸੰਗਰੂਰ ’ਚ ਜਿਥੇ ਇੱਕ ਪਾਸੇ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ ਉਥੇ ਮਰੀਜ਼ ਕਰੋਨਾ ਖ਼ਿਲਾਫ਼ ਜੰਗ ਜਿੱਤਣ ਮਗਰੋਂ ਤੰਦਰੁਸਤ ਹੋ ਕੇ ਘਰਾਂ ਨੂੰ ਵੀ ਪਰਤ ਰਹੇ ਹਨ। ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਨਾਲ ਸਬੰਧਤ 48 ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ ਹਨ। ਹੁਣ ਜ਼ਿਲ੍ਹੇ ’ਚ ਕਰੋਨਾ ਨੂੰ ਮਾਤ ਦੇਣ ਵਾਲੇ ਮਰੀਜ਼ਾਂ ਦੀ ਗਿਣਤੀ 306 ਹੋ ਗਈ ਹੈ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ 48 ਕਰੋਨਾ ਪਾਜ਼ੇਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਟਰਾਂ ਤੋਂ ਤੰਦਰੁਸਤ ਹੋ ਕੇ ਆਪੋ ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ। ਇਸ ਮੌਕੇ ਹਸਪਤਾਲ ਦੇ ਸਟਾਫ਼ ਵਲੋਂ ਇਨ੍ਹਾਂ ਮਰੀਜ਼ਾਂ ਨੂੰ ਭਾਵੁਕ ਤੇ ਨਿੱਘੀ ਵਿਦਾਇਗੀ ਦਿੰਦਿਆਂ ਤਾੜੀਆਂ ਦੀ ਗੂੰਜ਼ ’ਚ ਘਰ ਭੇਜਿਆ। ਉਨ੍ਹਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 35 ਕੋਵਿਡ ਕੇਅਰ ਸੈਂਟਰ ਘਾਬਦਾਂ ਤੇ 13 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪ੍ਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ। ਸ੍ਰੀ ਰਾਮਵੀਰ ਨੇ ਕਿਹਾ ਕਿ ਕੋਵਿਡ-19 ਇੱਕ ਵਿਅਕਤੀ ਤੋਂ ਦੂਜੇ ਦੇ ਸੰਪਰਕ ’ਚ ਆਉਣ ਨਾਲ ਫੈਲਦਾ ਹੈ।

ਚਾਰ ਪੁਲੀਸ ਕਰਮੀ ਸਿਹਤਯਾਬ ਹੋ ਕੇ ਡਿਊਟੀ ’ਤੇ ਪਰਤੇ

ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ) ਕਰੋਨਾ ਪਾਜ਼ੇਟਿਵ ਚਾਰ ਪੁਲੀਸ ਕਰਮੀ ਸਿਹਤਯਾਬ ਹੋ ਕੇ ਆਪਣੀ ਡਿਊਟੀ ’ਤੇ ਪਰਤ ਆਏ ਹਨ। ਇਨ੍ਹਾਂ ਪੁਲੀਸ ਕਰਮੀਆਂ ਨੂੰ ਸ਼ਹਿਰ ਦੀਆਂ ਧਾਰਮਿਕ ਹਸਤੀਆਂ ਤੇ ਪੁਲੀਸ ਅਫ਼ਸਰਾਂ ਨੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ। ਪੁਲੀਸ ਕਪਤਾਨ ਮਨਜੀਤ ‌ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਪੁਲੀਸ ਦੇ ਚਾਰ ਮੁਲਾਜ਼ਮ ਬਲਵਿੰਦਰ ਸਿੰਘ ਰਾਏ ਏਐੱਸਆਈ, ਅਬਦੁੱਲ ਸ਼ਮੀਮ, ਹਰਭਜਨ ਸਿੰਘ ਤੇ ਜਸਵਿੰਦਰ ਸਿੰਘ, ਜੋ ਕਰੋਨਾ ਪਾਜ਼ੇਟਿਵ ਆਏ ਸਨ, ਨੂੰ ਪਹਿਲਾਂ ਮਾਲੇਰਕੋਟਲਾ ਦੇ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਰੱਖਿਆ ਗਿਆ ਸੀ ਤੇ ਬਾਅਦ ’ਚ ਕੋਵਿਡ ਕੇਅਰ ਸੈਂਟਰ ਘਾਬਦਾਂ ’ਚ ਇਕਾਂਤਵਾਸ ਲਈ ਭੇਜ ਦਿੱਤਾ ਸੀ। ਇਨ੍ਹਾਂ ਸਭ ਦੀਆਂ ਹੁਣ ਕਰੋਨਾ ਰਿਪੋਰਟਾਂ ਨੈਗੇਟਿਵ ਹਨ। ਇਨ੍ਹਾਂ ਪੁਲੀਸ ਕਰਮੀਆਂ ਨੂੰ ਅੱਜ ਪੁਲੀਸ ਕਪਤਾਨ ਮਨਜੀਤ ਸਿੰਘ ਬਰਾੜ, ਉਪ ਪੁਲੀਸ ਕਪਤਾਨਸੁਮਿਤ ਸੂਦ, ਡਾ. ਜਸਵਿੰਦਰ ਸਿੰਘ ਐੱਸਐਮਓ, ਮੁਫ਼ਤੀ-ਏ-ਆਜ਼ਮ ਪੰਜਾਬ ਇਰਤਕਾ ਉਲ ਹਸਨ ਕਾਂਧਲਵੀ ਆਦਿ ਨੇ ਸਨਮਾਨਿਤ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All