ਸੀਟੂ ਤੇ ਆਂਗਣਵਾੜੀ ਵਰਕਰਾਂ ਨੇ ਡੀਸੀ ਦਫ਼ਤਰ ਘੇਰਿਆ

ਮਹਿੰਗਾਈ ਨੂੰ ਨੱਥ ਪਾਉਣ ਅਤੇ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਜਾਰੀ ਕਰਨ ਦੀ ਮੰਗ

ਸੀਟੂ ਤੇ ਆਂਗਣਵਾੜੀ ਵਰਕਰਾਂ ਨੇ ਡੀਸੀ ਦਫ਼ਤਰ ਘੇਰਿਆ

ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਸੀਟੂ ਅਤੇ ਆਂਗਣਵਾੜੀ ਵਰਕਰ ਰੋਸ ਪ੍ਰਦਰਸ਼ਨ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਮਈ

ਸੈਂਟਰ ਆਫ਼ ਇੰਡੀਆ ਟਰੇਡ ਯੂਨੀਅਨ ਸੀਟੂ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਦੇਸ਼ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਵਿਰੁੱਧ ਅਤੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਸੀਟੂ ਨਾਲ ਸਬੰਧਤ ਵਰਕਰ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸਥਾਨਕ ਚਮਕ ਭਵਨ ਵਿਖੇ ਇਕੱਠੇ ਹੋਣ ਮਗਰੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸੀਟੂ ਦੇ ਜ਼ਿਲ੍ਹਾ ਸਕੱਤਰ ਇੰਦਰਪਾਲ ਸਿੰਘ ਪੁੰਨਾਂਵਾਲ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ਪ੍ਰਧਾਨ ਮਨਦੀਪ ਕੁਮਾਰੀ ਨੇ ਕਿਹਾ ਕਿ ਘਰੇਲੂ ਵਰਤੋਂ ਦੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਜਿਸ ਕਾਰਨ ਆਮ ਲੋਕਾਂ ਦਾ ਜਿਊਣਾ ਔਖਾ ਹੋ ਗਿਆ ਹੈ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਮਾਣ ਭੱਤਾ ਨਹੀਂ ਮਿਲਿਆ। ਉਨ੍ਹਾਂ ਮੰਗ ਕੀਤੀ ਕਿ 14 ਜ਼ਰੂਰੀ ਵਸਤਾਂ ਸਰਕਾਰੀ ਰਾਸ਼ਨ ਡਿਪੂਆਂ ਰਾਹੀਂ ਰਿਆਇਤਾਂ ਨਾਲ ਮੁਹੱਈਆ ਕਰਵਾਈਆਂ ਜਾਣ, ਹਰੇਕ ਪਰਿਵਾਰ ਨੂੰ 10 ਕਿਲੋ ਅਨਾਜ ਅਤੇ ਦੋ ਕਿਲੋ ਦਾਲ ਪ੍ਰਤੀ ਮਹੀਨਾ ਦਿੱਤੀ ਜਾਵੇ, ਆਮਦਨ ਟੈਕਸ ਦੇ ਘੇਰੇ ’ਚੋਂ ਬਾਹਰ ਹਰੇਕ ਪਰਿਵਾਰ ਨੂੰ 7500 ਰੁਪਏ ਮਹੀਨਾ ਨਕਦ ਰਾਸ਼ੀ ਦਿੱਤੀ ਜਾਵੇ, ਪੈਟਰੋਲੀਅਮ ਪਦਾਰਥਾਂ ਨੂੰ ਟੈਕਸ ਖ਼ਤਮ ਕਰਕੇ ਜੀਐਸਟੀ ਦੇ ਦੌਰੇ ਵਿਚ ਲਿਆਂਦਾ ਜਾਵੇ, ਮਨਰੇਗਾ ਦੀ ਦਿਹਾੜੀ 750 ਰੁਪਏ ਕੀਤੀ ਜਾਵੇ ਅਤੇ ਸਾਲ ਵਿੱਚ 200 ਦਿਨ ਕੰਮ ਦਿੱਤਾ ਜਾਵੇ। ਸਰਕਾਰੀ ਹਸਪਤਾਲਾਂ ਵਿਚ ਇਲਾਜ ਬਿਲਕੁਲ ਮੁਫਤ ਕੀਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ ਰੋਕਿਆ ਗਿਆ ਮਾਣ ਭੱਤਾ ਤੁਰੰਤ ਦਿਤਾ ਜਾਵੇ, ਬਿਲਡਿੰਗਾਂ ਦੇ ਕਿਰਾਏ ਤੁਰੰਤ ਦਿੱਤੇ ਜਾਣ, ਟੀ ਏ, ਵਰਦੀ, ਫਲੈਕਸੀ ਫੰਡ, ਪ੍ਰਧਾਨ ਮੰਤਰੀ ਮਾਤਰਾ ਵੰਦਨਾ ਦੇ ਪੈਸੇ, ਪੋਸ਼ਣ ਅਭਿਆਨ ਦੇ ਬਕਾਏ ਦਾ ਭੁਗਤਾਨ ਜਲਦੀ ਕੀਤਾ ਜਾਵੇ ਅਤੇ ਫੋਨ ਸਬੰਧੀ ਕੰਮ ਕਰਨ ਲਈ ਵਰਕਰਾਂ ਨੂੰ ਮਜਬੂਰ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਜਨਵਾਦੀ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਤਹਿਸੀਲ ਸਕੱਤਰ ਸਤਵੀਰ ਤੁੰਗਾਂ, ਕਰਮ ਸਿੰਘ ਉਪਲੀ, ਕਸਤੂਰੀ ਲਾਲ, ਸਰਬਜੀਤ ਕੌਰ, ਗੀਤਾ ਰਾਣੀ, ਜਸਵਿੰਦਰ, ਮੀਨਾਕਸ਼ੀ, ਹਰਬੰਸ, ਕੁਲਵੰਤ ਕੌਰ, ਗੁਰਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ। ਪ੍ਰਸ਼ਾਸਨ ਦੀ ਤਰਫ਼ੋਂ ਨਾਇਬ ਤਹਿਸੀਲਦਾਰ ਨੇ ਧਰਨੇ ’ਚ ਪੁੱਜ ਕੇ ਮੰਗ ਪੱਤਰ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All