ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 17 ਫਰਵਰੀ
ਸੁਨਾਮ ਦੀਆਂ ਨਗਰ ਕੌਂਸਲ ਚੋਣਾਂ ਵਿਚ ਲੋਕ ਫਤਵਾ ਹਾਕਮ ਧਿਰ ਦੇ ਹੱਕ ਵਿਚ ਆਇਆ ਹੈ। ਸੁਨਾਮ ਦੇ 23 ਵਾਰਡਾਂ ਵਿਚੋਂ 19 ਤੇ ਕਾਂਗਰਸੀ ਉਮੀਦਵਾਰ ਜੇਤੂ ਰਹੇ ਹਨ।ਵਾਰਡ ਨੰਬਰ 1 ਤੋਂ ਕਾਂਗਰਸ ਦੀ ਗੀਤਾ ਰਾਣੀ, ਵਾਰਡ ਨੰਬਰ 2 ਤੋਂ ਕਾਂਗਰਸ ਦੇ ਗੁਰਤੇਜ ਸਿੰਘ, ਵਾਰਡ ਨੰਬਰ 3 ਤੋਂ ਕਾਂਗਰਸ ਦੀ ਜਸਵਿੰਦਰ ਕੌਰ, ਵਾਰਡ ਨੰਬਰ 4 ਤੋਂ ਆਜ਼ਾਦ ਉਮੀਦਵਾਰ ਵਰੁਨ ਮਦਾਨ, ਵਾਰਡ ਨੰਬਰ 5 ਤੋਂ ਕਾਂਗਰਸ ਦੀ ਭਾਵਨਾ ਜੋਸ਼ੀ, ਵਾਰਡ ਨੰਬਰ 6 ਤੋਂ ਕਾਂਗਰਸ ਦਾ ਸਨੀ ਕਾਂਸਲ, ਵਾਰਡ ਨੰਬਰ 7 ਤੋਂ ਕਾਂਗਰਸ ਦੀ ਗੁਰਮੀਤ ਕੌਰ, ਵਾਰਡ ਨੰਬਰ 8 ਤੋਂ ਕਾਂਗਰਸ ਦਾ ਹਰਪਾਲ ਸਿੰਘ, ਵਾਰਡ ਨੰਬਰ 9 ਆਜ਼ਾਦ ਉਮੀਦਵਾਰ ਆਸ਼ਾ, ਵਾਰਡ ਨੰਬਰ 10 ਤੋਂ ਕਾਂਗਰਸ ਦਾ ਬਿਕਰਮ ਸਿੰਘ, ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੀਨਾ ਦੇਵੀ, ਵਾਰਡ ਨੰਬਰ 12 ਤੋਂ ਕਾਂਗਰਸ ਦਾ ਮਨਪ੍ਰੀਤ ਸਿੰਘ ਵਾਰਡ, ਨੰਬਰ 13 ਤੋਂ ਕਾਂਗਰਸ ਦੀ ਕੋਮਲ ਕਾਂਸਲ, ਵਾਰਡ ਨੰਬਰ 14 ਤੋਂ ਕਾਂਗਰਸ ਦਾ ਸੁਖਬੀਰ ਸਿੰਘ, ਵਾਰਡ ਨੰਬਰ 15 ਤੋਂ ਆਜ਼ਾਦ ਉਮੀਦਵਾਰ ਰਾਜਿੰਦਰ ਕੌਰ, ਵਾਰਡ ਨੰਬਰ 16 ਤੋਂ ਕਾਂਗਰਸ ਦੀ ਦੀਪਕਾ ਗੋਇਲ, ਵਾਰਡ ਨੰਬਰ 17 ਤੋਂ ਆਜ਼ਾਦ ਨਿਰਮਲਾ ਦੇਵੀ, ਵਾਰਡ ਨੰਬਰ 18 ਤੋਂ ਕਾਂਗਰਸ ਦਾ ਸੁਨੀਲ ਕੁਮਾਰ ਵਾਰਡ ਨੰਬਰ 19 ਤੋਂ ਕਾਂਗਰਸ ਦੀ ਸੁਖਪਾਲ ਕੌਰ, ਵਾਰਡ ਨੰਬਰ 20 ਤੋਂ ਕਾਂਗਰਸ ਦਾ ਰਾਜੂ, ਵਾਰਡ ਨੰਬਰ 21 ਤੋਂ ਕਾਂਗਰਸ ਦੀ ਗੁਰਜੀਤ ਕੌਰ, ਵਾਰਡ ਨੰਬਰ 22 ਤੋਂ ਕਾਂਗਰਸ ਦਾ ਹਰਮੇਸ਼ ਸਿੰਘ ਅਤੇ ਵਾਰਡ ਨੰਬਰ 23 ਤੋਂ ਕਾਂਗਰਸ ਦਾ ਨਿਸ਼ਾਨ ਸਿੰਘ ਦੇ ਨਾਂ ਸ਼ਾਮਲ ਹਨ। ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਅਤੇ ਉਨ੍ਹਾਂ ਦੇ ਪਤੀ ਹਰਮਨਦੇਵ ਬਾਜਵਾ ਨੇ ਕਿਹਾ ਕਿ ਸੁਨਾਮ ਦੇ ਲੋਕਾਂ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਫਤਵਾ ਦੇ ਕੇ ਕੈਪਟਨ ਅਮਰਿੰਦਰ ਸਿੰਘ ਦੇ ਵਿਕਾਸ ਕਾਰਜਾਂ ਤੇ ਮੋਹਰ ਲਾਈ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿੰਨਰਜੀਤ ਸਿੰਘ ਗੋਲਡੀ ਵੱਲੋਂ ਆਪਣੇ ਸਮਰਥਕਾਂ ਸਮੇਤ ਧਰਨਾ ਦਿੱਤਾ ਗਿਆ। ਅਕਾਲੀ ਆਗੂ ਨੇ ਹਾਕਮ ਧਿਰ ’ਤੇ ਧੱਕੇਸ਼ਾਹੀ ਦਾ ਦੋਸ਼ ਲਾਇਆ।ਇਸੇ ਦੌਰਾਨ ਇਥੇ ਗਿਣਤੀ ਕੇਂਦਰ ਵਿਚ ਇੱਕਤਰ ਮੀਡੀਆ ਕਰਮੀਆਂ ਵੱਲੋਂ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਮੀਡੀਆ ਕਰਮੀਆਂ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਵੱਲੋਂ ਮੌਕੇ ਪੂਰੀ ਜਾਣਕਾਰੀ ਨਸ਼ਰ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਗਿਣਤੀ ਕੇਂਦਰ ਵਿਚ ਮੀਡੀਆ ਕਰਮੀਆਂ ਦੇ ਬੈਠਣ ਦਾ ਕੋਈ ਢੁੱਕਵਾਂ ਪ੍ਰਬੰਧ ਸੀ ਪਰ ਅਧਿਕਾਰੀਟਾਨੇ ਕੋਈ ਕੰਨ ਨਾ ਧਰਿਆ।