ਪੱਤਰ ਪ੍ਰੇਰਕ
ਦੇਵੀਗੜ੍ਹ, 23 ਅਕਤੂਬਰ
ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਟਰੈਫਿਕ ਪੁਲੀਸ ਦੇਵੀਗੜ੍ਹ ਨੇ ਆਵਾਜਾਈ ਨੂੰ ਸਹੀ ਤਰੀਕੇ ਨਾਲ ਚਲਾਉਣ ਅਤੇ ਗ਼ਲਤ ਅਨਸਰਾਂ ’ਤੇ ਨਜ਼ਰ ਰੱਖਣ ਲਈ ਸੁਰੱਖਿਆ ਪ੍ਰਬੰਧ ਸਖਤ ਕੀਤੇ ਹਨ। ਇਸ ਸਬੰਧੀ ਦੇਵੀਗੜ੍ਹ ਦੇ ਮੁੱਖ ਬਾਜ਼ਾਰਾਂ ਅਤੇ ਚੌਕਾਂ ਵਿੱਚ ਪੁਲੀਸ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਕਿ ਕੋਈ ਗ਼ਲਤ ਅਨਸਰ ਲੋਕ ਵਿਰੋਧੀ ਹਰਕਤ ਨਾ ਕਰ ਸਕੇ। ਟ੍ਰੈਫਿਕ ਇੰਚਾਰਜ ਨੇ ਦੱਸਿਆ ਕਿ ਤਿਉਹਾਰਾਂ ਮੌਕੇ ਆਵਾਜਾਈ ਨੂੰ ਸਹੀ ਢੰਗ ਨਾਲ ਚਲਾਉਣ ਅਤੇ ਗ਼ਲਤ ਅਨਸਰਾਂ ’ਤੇ ਨਜ਼ਰ ਰੱਖਣ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈੱਕਿੰਗ ਕੀਤੀ ਜਾ ਰਹੀ ਹੈ। ਇਸ ਲਈ ਹਰ ਚੌਕ ਅਤੇ ਮੁੱਖ ਬਾਜ਼ਾਰ ਵਿੱਚ ਆਵਾਜਾਈ ਅਮਲਾ ਤਾਇਨਾਤ ਹੈ। ਉਨ੍ਹਾਂ ਕਿਹਾ ਕਿ ਬੁੱਲੇਟ ਮੋਟਰਸਾਈਕਲਾਂ ’ਤੇ ਪਟਾਕੇ ਪਾਉਣ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗ਼ਲਤ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।