ਪਿੰਡ ਭੁਟਾਲ ਕਲਾਂ ਵਿਚ ਕਿਸਾਨ ਯੂਨੀਅਨ ਨੇ ਧਰਨਾ ਦੇ ਕੇ ਟਾਵਰ ਲੱਗਣੋਂ ਰੋਕਿਆ

ਪਿੰਡ ਭੁਟਾਲ ਕਲਾਂ ਵਿਚ ਕਿਸਾਨ ਯੂਨੀਅਨ ਨੇ ਧਰਨਾ ਦੇ ਕੇ ਟਾਵਰ ਲੱਗਣੋਂ ਰੋਕਿਆ

ਪਿੰਡ ਭੁਟਾਲ ਖੁਰਦ ’ਚ ਬੀਕੇਯੂ (ਸਿੱਧੂਪੁਰ) ਦੀ ਅਗਵਾਈ ’ਚ ਧਰਨਾ ਦਿੰਦੇ ਹੋਏ ਪਿੰਡ ਵਾਸੀ।

ਰਮੇਸ਼ ਭਾਰਦਵਾਜ

ਲਹਿਰਾਗਾਗਾ, 16 ਅਪਰੈਲ

ਨੇੜਲੇ ਪਿੰਡ ਭੁਟਾਲ ਖੁਰਦ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਖ਼ਜ਼ਾਨਚੀ ਲਖਵਿੰਦਰ ਸਿੰਘ ਡੂਡੀਆਂ ਦੀ ਅਗਵਾਈ ਹੇਠ ਪਿੰਡ ਵਾਸੀਆਂ ਵੱਲੋਂ ਪਿੰਡ ਦੀ ਆਬਾਦੀ ਵਿਚ ਲੱਗਣ ਵਾਲੇ ਰਿਲਾਇੰਸ ਕੰਪਨੀ ਦੇ ਜੀਓ ਟਾਵਰ ਦਾ ਵਿਰੋਧ ਕਰਦੇ ਹੋਏ ਧਰਨਾ ਲਾਇਆ ਗਿਆ। ਧਰਨੇ ਵਿਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ ਤੇ ਜੀਓ ਕੰਪਨੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਆਬਾਦੀ ਵਿਚ ਟਾਵਰ ਲੱਗਣ ਨਾਲ ਪੈਣ ਵਾਲੀਆਂ ਖ਼ਤਰਨਾਕ ਕਿਰਨਾਂ ਦਾ ਔਰਤਾਂ ਤੇ ਬੱਚਿਆਂ ’ਤੇ ਮਾਰੂ ਅਸਰ ਪਵੇਗਾ, ਇਸ ਵਾਸਤੇ ਪਿੰਡ ਵਾਸੀ ਕਿਸੇ ਵੀ ਸੂਰਤ ’ਚ ਆਬਾਦੀ ਵਿਚ ਟਾਵਰ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ। ਲੋਕਾਂ ਦੇ ਵਿਰੋਧ ਮਗਰੋਂ ਕੰਪਨੀ ਦੇ ਵਰਕਰਾਂ ਨੇ ਕੰਮ ਵਿਚਾਲੇ ਛੱਡ ਦਿੱਤਾ। ਐੱਸਐੱਚਓ ਗੁਰਮੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਟਾਵਰ ਦਾ ਕੰਮ ਬੰਦ ਕਰਵਾਉਣ ਮਗਰੋਂ ਜਥੇਬੰਦੀ ਨੂੰ ਟਾਵਰ ਨਾ ਲਾਉਣ ਦਾ ਭਰੋਸਾ ਦਿੱਤਾ। ਉਪਰੰਤ ਧਰਨਾ ਸਮਾਪਤ ਕਰ ਦਿੱਤਾ ਗਿਆ। ਐੱਸਐੱਚਓ ਨੇ ਦੱਸਿਆ ਕਿ ਇਹ ਮਸਲਾ ਸੋਮਵਾਰ ਤੱਕ ਟਾਲ ਦਿੱਤਾ ਗਿਆ ਹੈ। ਇਸ ਬਾਰੇ ਦੋਹਾਂ ਧਿਰਾਂ ਨੂੰ ਸੱਦ ਕੇ ਗੱਲਬਾਤ ਕੀਤੀ ਜਾਵੇਗੀ। ਜਥੇਬੰਦੀ ਦੇ ਆਗੂ ਲਖਵਿੰਦਰ ਸਿੰਘ ਡੂਡੀਆਂ ਨੇ ਕਿਹਾ ਕਿ ਜੇਕਰ ਪਿੰਡ ਭੁਟਾਲ ਖੁਰਦ ’ਚ ਟਾਵਰ ਲੱਗੇਗਾ ਤਾਂ ਜਥੇਬੰਦੀ ਵੱਲੋਂ ਪੱਕਾ ਧਰਨਾ ਲਾਇਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All