ਆਮ ਆਦਮੀ ਕਲੀਨਿਕ ਦਾ ਉਦਘਾਟਨ
ਪੰਜਾਬ ਸਰਕਾਰ ਵੱਲੋਂ ਅਬੋਹਰ ਦੇ ਲਾਈਨਪਾਰ ਖੇਤਰ ਵਿੱਚ ਦੋ ਨਵੇਂ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਸ਼ਹਿਰ ਵਾਸੀ ਇਸ ਨੂੰ ਵੱਡੀ ਪ੍ਰਾਪਤੀ ਵਜੋਂ ਦੇਖ ਰਹੇ ਹਨ। ਆਰੀਆ ਨਗਰ ਵਿੱਚ ਬਣਾਏ ਜਾ ਰਹੇ ਨਵੇਂ ਕਲੀਨਿਕ ਦਾ ਉਦਘਾਟਨ ਆਮ...
Advertisement
ਪੰਜਾਬ ਸਰਕਾਰ ਵੱਲੋਂ ਅਬੋਹਰ ਦੇ ਲਾਈਨਪਾਰ ਖੇਤਰ ਵਿੱਚ ਦੋ ਨਵੇਂ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਸ਼ਹਿਰ ਵਾਸੀ ਇਸ ਨੂੰ ਵੱਡੀ ਪ੍ਰਾਪਤੀ ਵਜੋਂ ਦੇਖ ਰਹੇ ਹਨ। ਆਰੀਆ ਨਗਰ ਵਿੱਚ ਬਣਾਏ ਜਾ ਰਹੇ ਨਵੇਂ ਕਲੀਨਿਕ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕੀਤਾ। ਇਸ ਮੌਕੇ ਸੰਗਠਨ ਇੰਚਾਰਜ ਰਣਧੀਰ ਗਾਬਾ ਅਤੇ ਹੋਰ ਪਾਰਟੀ ਵਰਕਰ ਵੀ ਮੌਜੂਦ ਸਨ। ਸ੍ਰੀ ਨਾਰੰਗ ਨੇ ਦੱਸਿਆ ਕਿ ਅਜੀਮਗੜ੍ਹ ਖੇਤਰ ਵਿੱਚ ਆਮ ਆਦਮੀ ਕਲੀਨਿਕ ਦੀ ਉਸਾਰੀ ਪਹਿਲਾਂ ਹੀ ਚੱਲ ਰਹੀ ਹੈ। ਹੁਣ ਆਰੀਆ ਨਗਰ ਵਰਗੇ ਸੰਘਣੀ ਆਬਾਦੀ ਵਾਲੇ ਖੇਤਰ ਵਿੱਚ ਆਮ ਆਦਮੀ ਕਲੀਨਿਕ ਨਾਲ ਲੋਕਾਂ ਨੂੰ ਵੱਡਾ ਫ਼ਾਇਦਾ ਹੋਵੇਗਾ। ਉਨ੍ਹਾਂ ਇਨ੍ਹਾਂ ਕਲੀਨਿਕਾਂ ਰਾਹੀਂ ਸਰਕਾਰ ਦਾ ਉਦੇਸ਼ ਪੈਸੇ ਕਮਾਉਣਾ ਨਹੀਂ ਸਗੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਹੈ। ਆਰੀਆ ਨਗਰ ਦੇ ਵਾਸੀਆਂ ਨੇ ਇਸ ਪਹਿਲਕਦਮੀ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰੁਣ ਨਾਰੰਗ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਉਨ੍ਹਾਂ ਦੇ ਖੇਤਰ ਲਈ ਵਰਦਾਨ ਹੋਵੇਗਾ।
Advertisement
Advertisement
×

