ਘਨੌਰੀ ਕਲਾਂ ਸਕੂਲ ’ਚ ਵਿਕਾਸ ਕਾਰਜਾਂ ਦਾ ਉਦਘਾਟਨ
ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਅਗਾਂਹਵਧੂ ਸੋਚ ਤਹਿਤ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੇ ਸ਼ਾਨਦਾਰ ਭਵਿੱਖ ਲਈ ਲਗਾਤਾਰ...
ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਅਗਾਂਹਵਧੂ ਸੋਚ ਤਹਿਤ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੇ ਸ਼ਾਨਦਾਰ ਭਵਿੱਖ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਢਿੱਲੋਂ ਅੱਜ ਬਲਾਕ ਸ਼ੇਰਪੁਰ ਨਾਲ ਸਬੰਧਤ ਸਕੂਲ ਆਫ ਐਮੀਨੈਂਸ ਘਨੌਰੀ ਕਲਾਂ ਵਿੱਚ ‘ਆਪ’ ਨਾਲ ਸਬੰਧਤ ਸਿੱਖਿਆ ਵਿੰਗ ਦੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਦੀ ਦੇਖ-ਰੇਖ ਹੇਠ ਕਰੀਬ 25 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਮਾਗ਼ਮ ਦੌਰਾਨ ਸੰਬੋਧਨ ਕਰ ਰਹੇ ਸਨ।
ਸ੍ਰੀ ਪਾਠਕ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਸਰਪੰਚ ਅੰਮ੍ਰਿਤਪਾਲ ਸਿੰਘ ਘਨੌਰੀ, ਪ੍ਰਿੰਸੀਪਲ ਖੁਸ਼ਦੀਪ ਗੋਇਲ, ਬਲਾਕ ਸਮਿਤੀ ਸ਼ੇਰਪੁਰ ਦੇ ਵਾਈਸ ਚੇਅਰਮੈਨ ਰਮਨਦੀਪ ਕੌਰ, ਟਰੇਡ ਵਿੰਗ ਦੇ ਅਮਨ ਖਾਂ, ਸਿੱਖਿਆ ਵਿਭਾਗ ਵੱਲੋਂ ਬਲਾਕ ਨੋਡਲ ਅਫ਼ਸਰ ਗੁਰਿੰਦਰ ਸਿੰਘ ਅਤੇ ਲੈਕਚਰਾਰ ਅਮਨਦੀਪ ਸਿੰਘ ਪਾਠਕ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਜਸਵੀਰ ਸਿੰਘ ਜੱਸੀ, ਲੈਕਚਰਾਰ ਮਨੋਜ ਸ਼ਰਮਾ, ਸੁਖਵਿੰਦਰ ਸਿੰਘ ਜਹਾਂਗੀਰ, ਅਮਰੀਕ ਸਿੰਘ ਡੀ ਪੀ ਈ, ਜਸਦੇਵਪ੍ਰੀਤ ਸਿੰਘ, ਜਤਿੰਦਰ ਸਿੰਘ ਨੇ ਵੀ ਸ਼ਿਰਕਤ ਕੀਤੀ।

