ਪੱਤਰ ਪ੍ਰੇਰਕ
ਡਕਾਲਾ, 27 ਜਨਵਰੀ
ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਨੇ ਬਲਬੇੜਾ ਵਿੱਚ ਆਪਣਾ ਚੋਣ ਦਫ਼ਤਰ ਖੋਲ੍ਹਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਪਠਾਣਮਾਜਰਾ ਨੇ ਆਖਿਆ ਕਿ ਉਨ੍ਹਾਂ ਦਾ ਸਿਆਸਤ ’ਚ ਆਉਣ ਦਾ ਮਕਸਦ ਲੋਕ ਸੇਵਾ ਕਰਨਾ ਹੈ। ਉਨ੍ਹਾਂ ਆਖਿਆ ਕਿ ਲੋਕ ਬਦਲਾਅ ਚਾਹੁੰਦੇ ਹਨ, ਇਸ ਲਈ ਉਹ ਰਵਾਇਤੀ ਪਾਰਟੀਆਂ ਦੇ ਆਗੂਆਂ ਨੂੰ ਮੂੰਹ ਨਹੀਂ ਲਾ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਇੱਕ ਮੌਕਾ ਕੇਜਰੀਵਾਲ ਨੂੰ ਦੇਣ ਲਈ ਉਨ੍ਹਾਂ ਦਾ ਸਾਥ ਦੇਣ ਤਾਂ ਕਿ ਰਵਾਇਤੀ ਪਾਰਟੀਆਂ ਨੂੰ ਹਰਾਇਆ ਜਾ ਸਕੇ। ਇਸ ਮੌਕੇ ‘ਆਪ’ ਵਾਲੰਟੀਅਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।