ਸੰਗਰੂਰ ਵਿੱਚ ਜੈਵਿਕ ਉਤਪਾਦਾਂ ਦੀ ਪਹਿਲ ਮੰਡੀ ਦਾ ਉਦਘਾਟਨ : The Tribune India

ਸੰਗਰੂਰ ਵਿੱਚ ਜੈਵਿਕ ਉਤਪਾਦਾਂ ਦੀ ਪਹਿਲ ਮੰਡੀ ਦਾ ਉਦਘਾਟਨ

ਸੰਗਰੂਰ ਵਿੱਚ ਜੈਵਿਕ ਉਤਪਾਦਾਂ ਦੀ ਪਹਿਲ ਮੰਡੀ ਦਾ ਉਦਘਾਟਨ

‘ਪਹਿਲ ਮੰਡੀ’ ਦੇ ਸਟਾਲਾਂ ’ਤੇ ਆਰਗੈਨਿਕ ਪਦਾਰਥ ਦੇਖਦੇ ਹੋਏ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਤੇ ਹੋਰ ਅਧਿਕਾਰੀ। -ਫੋਟੋ: ਲਾਲੀ

ਨਿਜੀ ਪੱਤਰ ਪ੍ਰੇਰਕ

ਸੰਗਰੂਰ, 2 ਅਕਤੂਬਰ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਬਨਾਸਰ ਬਾਗ ’ਚ ਆਰਗੈਨਿਕ ਉਤਪਾਦ ਵੇਚਣ ਲਈ ‘ਪਹਿਲ ਮੰਡੀ’ ਲਗਾਈ ਗਈ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋ ਕੇ ਸਵੈ ਸਹਾਇਤਾ ਸਮੂਹਾਂ ਅਤੇ ਕਿਸਾਨਾਂ ਦੇ ਉਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਸ੍ਰੀ ਜੋਰਵਾਲ ਨੇ ਕਿਹਾ ਕਿ ‘ਪਹਿਲ ਮੰਡੀ’ ਕਿਸਾਨਾਂ ਅਤੇ ਪੇਂਡੂ ਔਰਤਾਂ ਦੀ ਵਿੱਤੀ ਮਜ਼ਬੂਤੀ ਲਈ ਮਿਆਰੀ ਮੰਚ ਸਾਬਤ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਵਾਸੀਆਂ ਨੂੰ ਸ਼ੁੱਧ ਅਤੇ ਆਰਗੈਨਿਕ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬੀ ਵਿਰਸੇ ਨਾਲ ਸਬੰਧਤ ਚੀਜ਼ਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਹਰ ਐਤਵਾਰ ਸਵੇਰ ਤੋਂ ਸ਼ਾਮ ਤੱਕ ‘ਪਹਿਲ ਮੰਡੀ’ ਲਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੰਡੀ ਹਰ ਐਤਵਾਰ ਨੂੰ ਇਸੇ ਸਥਾਨ ’ਤੇ ਲੱਗੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਪਹਿਲ ਮੰਡੀ’ ’ਚ ਆਰਗੈਨਿਕ ਪਾਪੜ, ਆਰਗੈਨਿਕ ਆਟਾ, ਆਰਗੈਨਿਕ ਮਸਾਲੇ, ਆਰਗੈਨਿਕ ਦਾਲਾਂ, ਆਚਾਰ, ਮੁਰੱਬੇ ਅਤੇ ਸ਼ਹਿਦ ਵਰਗੇ ਸ਼ੁੱਧ ਅਤੇ ਕੁਦਰਤੀ ਖਾਧ ਪਦਾਰਥ ਉਪਲਬਧ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਇਸ ਮੰਡੀ ’ਚ ਪੰਜਾਬੀ ਵਿਰਸੇ ਨਾਲ ਸਬੰਧਤ ਵਸਤੂਆਂ ਜਿਵੇਂ ਦਰੀਆਂ ਆਦਿ ਵੀ ਵੇਚੀਆਂ ਤੇ ਖਰੀਦੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਇਹ ਸਾਰੇ ਉਤਪਾਦ ਸੈਲਫ਼ ਹੈਲਪ ਗਰੁੱਪਾਂ ਜਾਂ ਕਿਸਾਨਾਂ ਵੱਲੋਂ ਤਿਆਰ ਕੀਤੇ ਗਏ ਹਨ ਜਿਸ ਨਾਲ ਇਨ੍ਹਾਂ ਦੀ ਗੁਣਵੱਤਾ ਉੱਤੇ ਭਰੋਸਾ ਕੀਤਾ ਜਾ ਸਕਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All