Advertisement
‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਬਲਾਕ ਦੇ ਪਿੰਡ ਆਲੋਅਰਖ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪੰਚਾਇਤ ਘਰ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਕਾਲਾਝਾੜ ਦੇ ਸਰਕਾਰੀ ਸਕੂਲ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਈਬ੍ਰੇਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਸਰਕਾਰੀ ਸਕੂਲਾਂ ਵੱਲ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਕਾਰਨ ਹੁਣ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦਾ ਦਾਖਲਾ ਵਧ ਰਿਹਾ ਹੈ। ਇਸ ਮੌਕੇ ਪੰਚਾਇਤੀ ਨੁਮਾਇੰਦੇ ਤੇ ਪਿੰਡ ਵਾਸੀ ਹਾਜ਼ਰ ਸਨ।
Advertisement
Advertisement
×

