ਨੂਰਪੁਰਾ ’ਚ ਸਟੇਡੀਅਮ ਦਾ ਉਦਘਾਟਨ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਅੱਜ ਕਰੀਬ 1 ਕਰੋੜ 89 ਲੱਖ ਰੁਪਏ ਦੀ ਲਾਗਤ ਨਾਲ ਬਾਸੀਅਰਖ ਤੋਂ ਪਿੰਡ ਆਲਮਪੁਰ ਤੱਕ ਸੜਕ ਨੂੰ 10 ਫੁੱਟ ਤੋਂ ਵਧਾ ਕੇ 18...
Advertisement
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਅੱਜ ਕਰੀਬ 1 ਕਰੋੜ 89 ਲੱਖ ਰੁਪਏ ਦੀ ਲਾਗਤ ਨਾਲ ਬਾਸੀਅਰਖ ਤੋਂ ਪਿੰਡ ਆਲਮਪੁਰ ਤੱਕ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਿੰਡ ਨੂਰਪੁਰਾ ਵਿਖੇ 23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਸਟੇਡੀਅਮ ਵੀ ਲੋਕ ਅਰਪਿਤ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਢਾਂਚੇ ਦਾ ਵਿਕਾਸ ਬਹੁਤ ਜ਼ਰੂਰੀ ਹੈ।
Advertisement
Advertisement
×

