ਪੱਤਰ ਪ੍ਰੇਰਕ
ਲੌਂਗੋਵਾਲ, 26 ਫਰਵਰੀ
ਨਵੰਬਰ 2019 ਵਿੱਚ ਜੰਮੂ ਕਸ਼ਮੀਰ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਲੌਂਗੋਵਾਲ ਦੇ ਫੌਜੀ ਜਵਾਨ ਮਨਪ੍ਰੀਤ ਸਿੰਘ ਦੇ ਬੁੱਤ ਦਾ ਉਦਘਾਟਨ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ ਦਾਮਨ ਥਿੰਦ ਬਾਜਵਾ ਵੱਲੋਂ ਕੀਤਾ ਗਿਆ। ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਨਪ੍ਰੀਤ ਸਿੰਘ ਦੇ ਛੋਟੇ ਭਰਾ ਜਸਵੀਰ ਸਿੰਘ ਨੂੰ ਜਲਦ ਹੀ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ।