ਵੱਖ-ਵੱਖ ਥਾਵਾਂ ’ਤੇ ਉਤਸ਼ਾਹ ਨਾਲ ਆਜ਼ਾਦੀ ਦਿਹਾੜਾ ਮਨਾਇਆ
ਇੱਥੋਂ ਦੇ ਝੰਡਾ ਗਰਾਊਂਡ ਵਿੱਚ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਐੱਸਡੀਐੱਮ ਅਵਿਕੇਸ਼ ਗੁਪਤਾ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕਾ ਨੀਨਾ ਮਿੱਤਲ ਵੀ ਮੌਜੂਦ ਸਨ। ਆਪਣੇ ਸੰਬੋਧਨ ਵਿਚ ਐੱਸਡੀਐੱਮ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਆਜ਼ਾਦੀ ਘੁਲਾਟੀਏ, ਕਾਰਗਿਲ ਦੇ ਸ਼ਹੀਦਾਂ ਦੀਆਂ ਵਿਧਵਾਵਾਂ ਅਤੇ ਹੋਰ ਸਮਾਜ ਸੇਵੀ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਵਿਧਾਇਕਾ ਨੀਨਾ ਮਿੱਤਲ ਨੇ ਹਾਜ਼ਰ ਲੋਕਾਂ ਨੂੰ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਦਿਆਂ ਬੂਟੇ ਵੰਡੇ। ਇਸ ਮੌਕੇ ‘ਆਪ’ ਆਗੂ ਲਵੀਸ਼ ਮਿੱਤਲ, ਰਿਤੇਸ਼ ਬਾਂਸਲ, ਸਚਿਨ ਮਿੱਤਲ, ਅਮਰਿੰਦਰ ਮੀਰੀ, ਵਿਜੈ ਮੈਨਰੋ, ਰਜੇਸ਼ ਬੋਵਾ, ਦੀਪਕ ਸੂਦ, ਸੰਦੀਪ ਬਾਵਾ, ਰਮੇਸ਼ ਪਹੂਜਾ, ਅਮਨ ਸੈਣੀ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਗੁਰੂ ਤੇਗ ਬਹਾਦਰ ਸਟੇਡੀਅਮ ਵਿੱਚ ਸਬ ਡਿਵੀਜ਼ਨ ਪੱਧਰ ’ਤੇ 79ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਐੱਸਡੀਐੱਮ ਮਨਜੀਤ ਕੌਰ ਵੱਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਗਿਆ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਪੰਜਾਬ ਪਬਲਿਕ ਸਕੂਲ ਰਾਏਧਰਾਣਾ ਵਿੱਚ ਪ੍ਰਿੰਸੀਪਲ ਪ੍ਰਦੀਪ ਕੌਰ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਜਸਕੀਰਤ ਸਿੰਘ, ਜਗਤਾਰ ਸਿੰਘ ਤੇ ਮਨਪ੍ਰੀਤ ਆਦਿ ਹਾਜ਼ਰ ਸਨ। ਇਸ ਦੌਰਾਨ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੀਤੀ ਗਈ।
ਮੂਨਕ (ਕਰਮਵੀਰ ਸਿੰਘ ਸੈਣੀ): ਲਾਰਡ ਮਹਾਵੀਰ ਕਾਲਜ ਆਫ ਐਜੂਕੇਸ਼ਨ ਦੀ ਐੱਨਐੱਸਐੱਸ ਯੂਨਿਟ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦਾ ਪ੍ਰਬੰਧ ਪੁਨਮ ਰਾਣੀ ਅਤੇ ਰਮਨਪ੍ਰੀਤ ਕੌਰ ਵੱਲੋਂ ਕੀਤਾ ਗਿਆ। ਸੰਸਥਾ ਦੀ ਪ੍ਰਿੰਸੀਪਲ ਡਾ. ਪਰਮਜੀਤ ਕੌਰ ਨੇ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਸ਼ਲਾਘਾ ਕੀਤੀ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਹਲਕਾ ਸਨੌਰ ਅਧੀਨ ਦੇਵੀਗੜ੍ਹ ਦੂਧਨਸਾਧਾਂ ਵਿੱਚ ਬਣੇ ਸਬ ਡਿਵੀਜ਼ਨ ਕੰਪਲੈਕਸ ਵਿੱਚ ਪਹਿਲੀ ਵਾਰ ਆਜ਼ਾਦੀ ਦਿਹਾੜਾ ਹਲਕਾ ਵਿਧਾਇਕ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਦੀ ਰਹਿਨੁਮਾਈ ਹੇਠ ਅਤੇ ਐੱਸਡੀਐੱਮ ਕ੍ਰਿਪਾਲਵੀਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਐੱਸਡੀਐੱਮ ਕ੍ਰਿਪਾਲਵੀਰ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜ੍ਹੀ ਵਿੱਚ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਅਤੇ ਸਮੂਹ ਸਟਾਫ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਦੌਰਾਨ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਆਲਮਜੀਤ ਸਿੰਘ ਧੂਰੀ ਅਤੇ ਸ਼ੁਭਕਰਮਨ ਸਿੰਘ ਨੇ ਸ਼ਮੂਲੀਅਤ ਕੀਤੀ।
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਪਟਿਆਲਾ ਵਿੱਚ ਵੱਖ-ਵੱਖ ਥਾਵਾਂ ’ਤੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿੱਚ 79ਵਾਂ ਆਜ਼ਾਦੀ ਦਿਵਸ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਮਨਾਇਆ ਗਿਆ। ਇਸੇ ਤਰ੍ਹਾਂ ਇੱਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਵਿੱਚ ਸੰਸਥਾ ਦੇ ਮੁਖੀ ਅਰਵਿੰਦਰ ਪਾਲ ਸਿੰਘ ਭੱਟੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਸਮਾਣਾ (ਸੁਭਾਸ਼ ਚੰਦਰ): ਆਜ਼ਾਦੀ ਦਿਹਾੜੇ ਮੌਕੇ ਸਥਾਨਕ ਪਬਲਿਕ ਕਾਲਜ ਦੇ ਖੇਡ ਸਟੇਡੀਅਮ ਵਿੱਚ ਸਰਕਾਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਉਪ-ਮੰਡਲ ਮੈਜਿਸਟਰੇਟ ਰਿਚਾ ਗੋਇਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਪੁਲੀਸ, ਐੱਨਸੀਸੀ ਕੈਡੇਟਾਂ ਤੇ ਸਕੂਲੀ ਬੱਚਿਆਂ ਦੀਆਂ ਮਾਰਚ ਪਾਸਟ ਟੁਕੜੀਆਂ ਤੋਂ ਸਲਾਮੀ ਲਈ। ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਅਗਰਵਾਲ ਧਰਮਸ਼ਾਲਾ ਤੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਕਮੇਟੀ ਪ੍ਰਧਾਨ ਡਾ. ਮਦਨ ਮਿੱਤਲ ਵੀ ਮੌਜੂਦ ਸਨ। ਇਸ ਮੌਕੇ ਸਕੂਲ ਕਮੇਟੀ ਦੇ ਸਮੂਹ ਮੈਂਬਰ, ਪ੍ਰਿੰਸੀਪਲ ਅਨਿਰੁਧ ਗਰਗ, ਪ੍ਰਿੰਸੀਪਲ ਰਾਣੀ ਗਰਗ,ਸਕੂਲ ਸਟਾਫ ਅਤੇ ਸਮੂਹ ਕਮੇਟੀ ਮੈਂਬਰ ਵੀ ਮੌਜੂਦ ਸਨ।
ਧੂਰੀ (ਪਵਨ ਕੁਮਾਰ ਵਰਮਾ): ਐੱਸਡੀਐੱਮ ਧੂਰੀ ਰਿਸ਼ਵ ਬਾਂਸਲ ਨੇ ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਨਗਰ ਕੌਂਸਲ ਧੂਰੀ ਵਿੱਚ ਵੀ ਝੰਡਾ ਲਹਿਰਾਉਣ ਦੀ ਰਸਮ ਪ੍ਰਧਾਨ ਪੁਸ਼ਪਾ ਰਾਣੀ ਤਾਇਲ ਨੇ ਅਦਾ ਕੀਤੀ।