Indian National Congress: ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ ਕਾਂਗਰਸ: ਸਿੰਗਲਾ
ਕਰੀਬ ਇੱਕ ਦਰਜਨ ਤੋਂ ਵੱਧ ਨੌਜਵਾਨ ਅੱਜ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸਥਾਨਕ ਗਜ਼ਨੀ ਹੋਟਲ ਵਿੱਚ ਸਮਾਗਮ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਸ੍ਰੀ ਸਿੰਗਲਾ ਵੱਲੋਂ ਭਰਵਾਂ ਸਵਾਗਤ ਕੀਤਾ...
ਕਰੀਬ ਇੱਕ ਦਰਜਨ ਤੋਂ ਵੱਧ ਨੌਜਵਾਨ ਅੱਜ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸਥਾਨਕ ਗਜ਼ਨੀ ਹੋਟਲ ਵਿੱਚ ਸਮਾਗਮ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਸ੍ਰੀ ਸਿੰਗਲਾ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੀ ਵਿਸ਼ੇਸ਼ ਮੁਹਿੰਮ ਤਹਿਤ ਨੌਜਵਾਨ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਕਾਂਗਰਸ ਪਾਰਟੀ ਦਾ ਇਤਿਹਾਸ ਦੇਸ਼ ਦੀ ਤਰੱਕੀ, ਏਕਤਾ ਅਤੇ ਕੁਰਬਾਨੀਆਂ ਵਾਲਾ ਰਿਹਾ ਹੈ। ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਜਿਸਦੀ ਨੀਤੀ ਹਮੇਸ਼ਾ ਲੋਕਾਂ ਦੀ ਭਲਾਈ ਕਰਨ ਦੀ ਰਹੀ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਹੀ ਸਾਡੀ ਪਾਰਟੀ ਅਤੇ ਇਸ ਦੇਸ਼ ਦਾ ਅਸਲੀ ਭਵਿੱਖ ਹਨ। ਦੇਸ਼ ਅਤੇ ਸੂਬੇ ਦੀ ਵਾਂਗਡੋਰ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਦੇ ਹੱਥਾਂ ਵਿੱਚ ਹੀ ਹੋਣੀ ਹੈ। ਉਨ੍ਹਾਂ ਦੀ ਊਰਜਾ, ਨਵੀਂ ਸੋਚ ਅਤੇ ਜੋਸ਼ ਕਾਂਗਰਸ ਪਾਰਟੀ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਵੇਗਾ। ਸ੍ਰੀ ਸਿੰਗਲਾ ਨੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਧਰਮ-ਨਿਰਪੱਖ ਅਤੇ ਲੋਕ-ਪੱਖੀ ਵਿਚਾਰਧਾਰਾ ’ਤੇ ਪਹਿਰਾ ਦੇਣ ਅਤੇ ਇਸ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮਿਹਨਤ ਕਰਨ।
ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਨੌਜਵਾਨਾਂ ਵਿੱਚ ਪਰਮਜੀਤ ਸਿੰਘ ਪੰਮੂ, ਰਾਜਿੰਦਰ ਕੁਮਾਰ, ਜੇਬੀ ਮੱਛਲ, ਦੇਵ ਖੱਤਰੀ, ਕੁਨਾਲ ਬਾਂਸਲ, ਜਸਵਿੰਦਰ ਸਿੰਘ, ਸਾਹਿਲ ਗੋਇਲ, ਦਿਨੇਸ਼ ਗੋਇਲ, ਸੁਖਪ੍ਰੀਤ ਸਿੰਘ, ਦੀਪਕ ਅਰੋੜਾ, ਯਾਦਵਿੰਦਰ ਸਿੰਘ, ਹਸਨਦੀਪ ਸਿੰਘ ਢਿੱਲੋਂ, ਵਿਕਾਸ ਭਾਰਦਵਾਜ, ਆਮਿਰ ਅਤੇ ਰੌਬਿਨ ਠਾਕੁਰ ਦੇ ਨਾਂ ਸ਼ਾਮਲ ਹਨ। ਨੌਜਵਾਨਾਂ ਨੇ ਸ੍ਰੀ ਸਿੰਗਲਾ ਦਾ ਧੰਨਵਾਦ ਕਰਦਿਆਂ ਅਹਿਦ ਲਿਆ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਪੰਜਾਬ ਦੀ ਤਰੱਕੀ ਲਈ ਜ਼ਮੀਨ ਪੱਧਰ ’ਤੇ ਡਟ ਕੇ ਕੰਮ ਕਰਨਗੇ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਰੌਕੀ ਬਾਂਸਲ ਵੀ ਮੌਜੂਦ ਸਨ।

