ਸਨਅਤਕਾਰਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
ਇੱਥੇ ਸ਼ਹਿਰ ਅਤੇ ਇਲਾਕੇ ਦੀਆਂ ਫੈਕਟਰੀਆਂ ਵਿੱਚ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਦੇ ਰੋਸ ਵਜੋਂ ਅੱਜ ਇੰਡਸਟਰੀ ਚੈਂਬਰ ਭਵਾਨੀਗੜ੍ਹ ਦੇ ਪ੍ਰਧਾਨ ਜਗਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਲਾਕ ਪ੍ਰਧਾਨ ਜਗਪਾਲ ਸਿੰਘ ਢਿੱਲੋ ਨੇ...
Advertisement
ਇੱਥੇ ਸ਼ਹਿਰ ਅਤੇ ਇਲਾਕੇ ਦੀਆਂ ਫੈਕਟਰੀਆਂ ਵਿੱਚ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਦੇ ਰੋਸ ਵਜੋਂ ਅੱਜ ਇੰਡਸਟਰੀ ਚੈਂਬਰ ਭਵਾਨੀਗੜ੍ਹ ਦੇ ਪ੍ਰਧਾਨ ਜਗਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਲਾਕ ਪ੍ਰਧਾਨ ਜਗਪਾਲ ਸਿੰਘ ਢਿੱਲੋ ਨੇ ਦੱਸਿਆ ਕਿ ਇਲਾਕੇ ਅੰਦਰ ਚੋਰ ਗਰੋਹ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਉਦਯੋਗਪਤੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਡਸਟਰੀਆਂ ਵਿਚ ਵੀ ਕੋਈ ਸੁਰੱਖਿਅਤ ਨਹੀਂ ਹੈ। ਵਾਰ-ਵਾਰ ਸ਼ਿਕਾਇਤ ਕਰਨ ਤੇ ਵੀ ਪੁਲੀਸ ਵੱਲੋਂ ਇਸ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਫੈਕਟਰੀ ਏਰੀਏ ਵਿਚ ਪੁਲੀਸ ਗਸ਼ਤ ਵਿਚ ਵਾਧਾ ਕੀਤਾ ਗਿਆ ਹੈ। ਇਸ ਮੌਕੇ ਸਤਵੰਤ ਸਿੰਘ ਖ਼ਰੇ ਉਪ ਚੇਅਰਮੈਨ, ਗੁਰਮੀਤ ਸਿੰਘ ਦੇਵਾ ਕੈਸ਼ੀਅਰ, ਰਣਜੀਤ ਸਿੰਘ, ਰਾਜਿੰਦਰ ਗੋਇਲ, ਅਮਨ ਗੁਪਤਾ, ਪੁਸ਼ਪਿੰਦਰ ਸਿੰਘ ਸੱਗੂ ਸਕੱਤਰ, ਜਰਨੈਲ ਸਿੰਘ ਸਰਾਓ, ਜਗਵਿੰਦਰ ਸਿੰਘ ਕਾਕੜਾ ਅਤੇ ਗਣੇਸ਼ ਆਦਿ ਹਾਜ਼ਰ ਸਨ।
Advertisement
Advertisement