ਪੱਤਰ ਪ੍ਰੇਰਕ
ਲਹਿਰਾਗਾਗਾ, 24 ਫਰਵਰੀ
ਨੇੜਲੇ ਪਿੰਡ ਹਰਿਆਓ ਵਿੱਚ ਨਿੱਜੀ ਰੰਜਿਸ਼ ਕਾਰਨ ਕੀਤੀ ਕੁੱਟਮਾਰ ਵਿੱਚ ਜ਼ਖ਼ਮੀ ਹੋਏ ਸੁਖਦੇਵ ਸਿੰਘ ਪੁੱਤਰ ਕ੍ਰਿਪਾਲ ਸਿੰਘ ਨੂੰ ਸਿਵਲ ਹਸਪਤਾਲ ਲਹਿਰਾਗਾਗਾ ਵਿੱਚ ਦਾਖਲ ਕਰਵਾਉਣਾ ਪਿਆ ਹੈ। ਸਦਰ ਪੁਲੀਸ ਨੇ ਜ਼ਖ਼ਮੀ ਸੁਖਦੇਵ ਸਿੰਘ ਦੇ ਬਿਆਨ ’ਤੇ ਮੁਲਜ਼ਮ ਨਾਜ਼ਰ ਸਿੰਘ, ਉਸਦੇ ਪੁੱਤਰ ਗੁਲਾਬ ਸਿੰਘ ਅਤੇ ਪਲਵਿੰਦਰ ਸਿੰਘ ਦੇ ਖ਼ਿਲਾਫ਼ ਧਾਰਾ 323, 341,506,34 ਅਧੀਨ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੁਖਦੇਵ ਸਿੰਘ ਦੇ ਲੜਕੇ ਨੇ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੇਸ ਦਰਜ ਕਰਵਾਇਆ ਸੀ ਜਿਸਦੀ ਰੰਜਿਸ਼ ਕਾਰਨ ਮੁਲਜ਼ਮਾਂ ਨੇ ਰਸਤੇ ’ਚ ਘੇਰ ਕੇ ਸੁਖਦੇਵ ਸਿੰਘ ਦੀ ਕੁੱਟਮਾਰ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ ਹੈ।