DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Insect Infestation: ਸੁੱਸਰੀ ਤੋਂ ਪ੍ਰੇਸ਼ਾਨ ਲੋਕਾਂ ਨੇ ਗੁਦਾਮ ਅੱਗੇ ਧਰਨਾ ਲਾਇਆ

ਪ੍ਰਬੰਧਕਾਂ ਦੇ ਭਰੋਸੇ ਮਗਰੋਂ ਚੂਡ਼ਲ ਵਾਸੀਆਂ ਨੇ ਧਰਨਾ ਸਮਾਪਤ ਕੀਤਾ

  • fb
  • twitter
  • whatsapp
  • whatsapp
featured-img featured-img
ਧਰਨੇ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਪਿੰਡ ਚੂੜਲ ਦੇ ਵਸਨੀਕ।
Advertisement

ਐੱਫ ਸੀ ਆਈ ਦੇ ਚੂੜਲ ਗੁਦਾਮ ਵਿੱਚੋਂ ਵੱਡੀ ਗਿਣਤੀ ਵਿੱਚ ਨਿਕਲ ਰਹੀ ਸੁੱਸਰੀ ਕਾਰਨ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਗੁਦਾਮ ਦਾ ਮੁੱਖ ਗੇਟ ਬੰਦ ਕਰ ਕੇ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੁੱਸਰੀ ਦੀ ਸਮੱਸਿਆ ਦਾ ਤੁਰੰਤ ਅਤੇ ਸਥਾਈ ਹੱਲ ਕਰਨ ਦੀ ਮੰਗ ਕੀਤੀ। ਧਰਨੇ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਰੀਬ 20 ਦਿਨਾਂ ਤੋਂ ਸੁਸਰੀ ਦੇ ਪ੍ਰਕੋਪ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਘਰਾਂ ਵਿੱਚ ਵੱਡੀ ਗਿਣਤੀ ਵਿੱਚ ਸੁੱਸਰੀ ਵੜ ਰਹੀ ਹੈ, ਜਿਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਉਨ੍ਹਾਂ ਨੇ ਐੱਫ ਸੀ ਆਈ ਗੁਦਾਮ ਅੱਗੇ ਧਰਨਾ ਦੇ ਕੇ ਪ੍ਰਸ਼ਾਸਨ ਦਾ ਧਿਆਨ ਇਸ ਗੰਭੀਰ ਸਮੱਸਿਆ ਵੱਲ ਖਿੱਚਿਆ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਇਸ ਸਬੰਧੀ ਉਹ ਕਈ ਵਾਰ ਪ੍ਰਸ਼ਾਸਨ ਅਤੇ ਵਿਭਾਗ ਨੂੰ ਸ਼ਿਕਾਇਤਾਂ ਦੇ ਚੁੱਕੇ ਹਨ, ਪਰ ਸਮੱਸਿਆ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੁੱਸਰੀ ਦੀ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਪਿੰਡ ਵਾਸੀਆਂ ਨੇ ਸਰਕਾਰ ਅਤੇ ਐੱਫ਼ ਸੀ ਆਈ ਪ੍ਰਬੰਧਨ ਤੋਂ ਮੰਗ ਕੀਤੀ ਕਿ ਗੁਦਾਮ ਵਿੱਚੋਂ ਫੈਲ ਰਹੀ ਸੁੱਸਰੀ ਦੀ ਰੋਕਥਾਮ ਲਈ ਤੁਰੰਤ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਧਰਨੇ ਦੀ ਸੂਚਨਾ ਮਿਲਦਿਆਂ ਹੀ ਗੁਦਾਮ ਮੈਨੇਜਰ ਮੁਕੇਸ਼ ਕੌਸ਼ਿਕ ਅਤੇ ਕੁਆਲਿਟੀ ਮੈਨੇਜਰ ਸੁਸ਼ੀਲ ਸਿੰਗਲਾ ਮੌਕੇ ’ਤੇ ਪਹੁੰਚੇ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਗੁਦਾਮ ਦੀ ਦੇਖਭਾਲ ਕਰ ਰਹੀ ਗਲੋਬਲ ਕੰਪਨੀ ਨੂੰ ਤੁਰੰਤ ਸਪਰੇਅ ਕਰਵਾਉਣ ਅਤੇ ਸੱੁਸਰੀ ਦੀ ਰੋਕਥਾਮ ਲਈ ਲੋੜੀਂਦੇ ਹੋਰ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਸਮੱਸਿਆ ਦਾ ਜਲਦੀ ਅਤੇ ਪੱਕੇ ਤੌਰ ’ਤੇ ਹੱਲ ਕੀਤਾ ਜਾਵੇਗਾ। ਪ੍ਰਬੰਧਕਾਂ ਦੇ ਭਰੋਸੇ ਤੋਂ ਬਾਅਦ ਪਿੰਡ ਵਾਸੀਆਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ।

Advertisement

Advertisement
Advertisement
×