ਮਾਲੇਰਕੋਟਲਾ (ਨਿੱਜੀ ਪੱਤਰ ਪੇ੍ਰਕ): ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਲੋਕਾਂ ਨੂੰ ਹਦਾਇਤ ਕੀਤੀ ਕਿ ਕੋਵਿਡ ਪ੍ਰੋਟੋਕੋਲ ਦੀ ਹਰ ਹੀਲੇ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੌਕੇ ਬਾਜ਼ਾਰਾਂ ਵਿਚ ਭੀੜ ਵੱਧ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭੀੜ ਵਾਲੀਆਂ ਥਾਂਵਾਂ ’ਤੇ ਜਾਣ ਤੋਂ ਗੁਰੇਜ਼ ਕਰਨ, ਮਾਸਕ ਪਹਿਨਣ ਅਤੇ ਲਾਜ਼ਮੀ ਤੌਰ ’ਤੇ ਸਮਾਜਿਕ ਦੂਰੀ ਬਣਾਈ ਜਾਵੇ। ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋ ਬਚਾਓ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ।