ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੁਪਹਿਰ ਦੇ ਸਮੇਂ ਧੁੱਪ ਵਿੱਚ ਨਿਕਲਣ ਤੋਂ ਗੁਰੇਜ਼ ਕਰਨ ਦੀ ਹਦਾਇਤ

ਨਿੱਜੀ ਪੱਤਰ ਪ੍ਰੇਰਕ ਧੂਰੀ, 29 ਮਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਸੰਜੈ ਕਾਮਰਾ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ...
Advertisement

ਨਿੱਜੀ ਪੱਤਰ ਪ੍ਰੇਰਕ

ਧੂਰੀ, 29 ਮਈ

Advertisement

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਸੰਜੈ ਕਾਮਰਾ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਤਿ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਤ ਹੋ ਸਕਦੀ ਹੈ। ਇਸ ਲਈ ਅਤਿ ਦੀ ਗਰਮੀ ਦੌਰਾਨ ਜ਼ਿਲ੍ਹਾ ਵਾਸੀ ਦੁਪਹਿਰ ਦੇ ਸਮੇਂ ਬਾਹਰ ਧੁੱਪ ਵਿੱਚ ਨਿਕਲਣ ਤੋਂ ਗੁਰੇਜ਼ ਕਰਨ।

ਡਾ. ਕਾਮਰਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਸਲਾਹ ਅਨੁਸਾਰ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ’ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।

ਡਾ. ਕਾਮਰਾ ਨੇ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਨਾਲ ਢੱਕ ਕੇ ਰੱਖਿਆ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਂ ਵਿੱਚ ਆਰਾਮ ਕਰਨ ਜਾਂ ਸਿਰ ’ਤੇ ਗਿੱਲਾ ਤੌਲੀਆ ਜਾਂ ਕੱਪੜਾ ਜ਼ਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ।

Advertisement
Show comments