ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਿਰਦੇਸ਼
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੀਡਿਓ...
Advertisement
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੀਡਿਓ ਕਾਨਫਰੰਸ ਰਾਹੀਂ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ ਕੀਤਾ। ਸ੍ਰੀ ਚਾਬਾ ਨੇ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਖਾਸ ਕਰ ਕੇ ਖਰੀਦੀ ਫਸਲ ਦੀ ਲਿਫਟਿੰਗ ਨਾਲੋ ਨਾਲ ਕੀਤੀ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ।
Advertisement
Advertisement
×