DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

PSPCL: ਝੋਨੇ ਦੇ ਸੀਜ਼ਨ ’ਚ ਨਿਰਵਿਘਨ ਬਿਜਲੀ ਦੇਣ ਦੇ ਨਿਰਦੇਸ਼

ਬਿਜਲੀ ਮੰਤਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਭੰਗੂ
Advertisement

ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐੱਸ ਪੀ ਸੀ ਐੱਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਦਿਆਂ ਉਨ੍ਹਾਂ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਨਿਰਦੇਸ਼ ਦਿੱਤੇ ਕਿ ਸੂਬੇ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਖੇਤੀਬਾੜੀ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਹੋ ਸਕਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਹੋਰ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੌਜੂਦਾ ਬੁਨਿਆਦੀ ਢਾਂਚੇ ਦੀ ਸਮੀਖਿਆ ਕਰਦਿਆਂ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਖਾਸ ਤੌਰ ‘ਤੇ ਪਿੰਡਾਂ ਅਤੇ ਦਿਹਾਤੀ ਖੇਤਰਾਂ ਵਿੱਚ ਬਿਜਲੀ ਢਾਂਚੇ ਦੇ ਅਪਗ੍ਰੇਡ ਅਤੇ ਰੱਖ-ਰਖਾਅ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਬਿਜਲੀ ਕੱਟਾਂ ਨੂੰ ਘਟਾਇਆ ਜਾ ਸਕੇ ਅਤੇ ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਵਿੱਚ ਵਾਧਾ ਹੋਵੇ। ਉਨ੍ਹਾਂ ਵਿਭਾਗ ਨੂੰ ਜਿੱਥੇ ਵੀ ਲੋੜ ਹੋਵੇ ਟਰਾਂਸਫਾਰਮਰਾਂ, ਟਰਾਂਸਮਿਸ਼ਨ ਲਾਈਨਾਂ ਅਤੇ ਹੋਰ ਉਪਕਰਨਾਂ ਦੀ ਸਮੇਂ ਸਿਰ ਤਬਦੀਲੀ ਅਤੇ ਸਮਰੱਥਾ ਵਾਧਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਬਿਜਲੀ ਸਪਲਾਈ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਪ੍ਰਣਾਲੀ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵੱਧ ਮੰਗ ਵਾਲੇ ਸੀਜ਼ਨ ਦੌਰਾਨ ਕਿਸੇ ਵੀ ਸਮੱਸਿਆ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਹਰ ਪੱਧਰ ‘ਤੇ ਆਪਸੀ ਤਾਲਮੇਲ ਬਣਾਈ ਰੱਖਿਆ ਜਾਵੇ।

Advertisement

Advertisement
Advertisement
×