ਅੰਤਰ-ਕਾਲਜ ਸ਼ਤਰੰਜ ਮੁਕਾਬਲਾ ਕਰਵਾਇਆ
ਵਿਦਿਆ ਰਤਨ ਕਾਲਜ ਵਿੱਚ ਅੰਤਰ-ਕਾਲਜ ਸ਼ਤਰੰਜ ਮੁਕਾਬਲੇ ਕਰਵਾਏ ਗਏ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਲਲਿਤ ਬੇਦੀ ਦੀ ਦੇਖ-ਰੇਖ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ’ਚ ਲਗਭਗ 85 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਮੁੱਖ ਕਾਰਜਕਾਰੀ ਦੀ ਭੂਮਿਕਾ ਸ਼ਿਲਪਾ ਗੇਰਾ ਤੇ ਦਿਨੇਸ਼ ਗੇਰਾ ਨੇ...
Advertisement
ਵਿਦਿਆ ਰਤਨ ਕਾਲਜ ਵਿੱਚ ਅੰਤਰ-ਕਾਲਜ ਸ਼ਤਰੰਜ ਮੁਕਾਬਲੇ ਕਰਵਾਏ ਗਏ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਲਲਿਤ ਬੇਦੀ ਦੀ ਦੇਖ-ਰੇਖ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ’ਚ ਲਗਭਗ 85 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਮੁੱਖ ਕਾਰਜਕਾਰੀ ਦੀ ਭੂਮਿਕਾ ਸ਼ਿਲਪਾ ਗੇਰਾ ਤੇ ਦਿਨੇਸ਼ ਗੇਰਾ ਨੇ ਨਿਭਾਈ। ਮੁਕਾਬਲੇ ਵਿੱਚ ਪਹਿਲਾਂ ਸਥਾਨ ਲੜਕੇ ਅਤੇ ਲੜਕੀਆਂ ਗੁਰੂ ਨਾਨਕ ਕਾਲਜ ਬੁਢਲਾਡਾ, ਦੂਜਾ ਸਥਾਨ ਯੂਨੀਵਰਸਿਟੀ ਕਾਲਜ (ਲੜਕੇ) ਅਤੇ ਸ਼ਿਵਾਲਿਕ ਕਾਲਜ (ਲੜਕੀਆਂ) ਤੀਜਾ ਸਥਾਨ ਖਾਲਸਾ ਕਾਲਜ ਆਨੰਦਪੁਰ ਸਾਹਿਬ (ਲੜਕੇ), ਯੂਨੀਵਰਸਿਟੀ ਕੈਂਪਸ (ਲੜਕੀਆਂ) ਨੇ ਹਾਸਲ ਕੀਤਾ। ਜੇਤੂ ਟੀਮਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਨਦੀਪ ਸ਼ਰਮਾ, ਚੇਅਰਮੈਨ ਚੈਰੀ ਗੋਇਲ ਅਤੇ ਐੱਮ ਡੀ ਹਿਮਾਂਸ਼ੂ ਗਰਗ ਨੇ ਜੇਤੂਆਂ ਨੂੰ ਵਧਾਈ ਦਿੱਤੀ।
Advertisement
Advertisement
