ਅੰਤਰ-ਕਾਲਜ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
ਅਕਾਲ ਕਾਲਜ ਆਫ਼ ਫਾਰਮੈਸੀ ਐਂਡ ਟੈਕਨੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵੱਲੋਂ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਅੰਤਰ-ਕਾਲਜ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਲਗਪਗ 12 ਕਾਲਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ...
Advertisement
ਅਕਾਲ ਕਾਲਜ ਆਫ਼ ਫਾਰਮੈਸੀ ਐਂਡ ਟੈਕਨੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵੱਲੋਂ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਅੰਤਰ-ਕਾਲਜ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਲਗਪਗ 12 ਕਾਲਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਐੱਸ ਡੀ ਐੱਮ ਚਰਨਜੋਤ ਸਿੰਘ ਵਾਲੀਆ ਨੇ ਕੀਤਾ। ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਐੱਸਪੀ ਹੈੱਡ ਕੁਆਰਟਰ ਰਾਜੇਸ਼ ਛਿੱਬਰ, ਇੰਜਨੀਅਰ ਸੁਖਵੰਤ ਸਿੰਘ ਧੀਮਾਨ ਅਤੇ ਇੰਜਨੀਅਰ ਜਸਵੰਤ ਸਿੰਘ ਖਹਿਰਾ ਸ਼ਾਮਲ ਹੋਏ। ਪੀਟੀਯੂ ਵੱਲੋਂ ਆਬਜ਼ਰਵਰ ਡਾ. ਹਰਜਿੰਦਰ ਸਿੰਘ ਅਤੇ ਸਪੋਰਟਸ ਡਾਇਰੈਕਟਰ ਡਾ. ਜਤਿੰਦਰ ਦੇਵ ਦੀ ਨਿਗਰਾਨੀ ਹੇਠ ਕਰਵਾਏ ਗਏ ਟੂਰਨਾਮੈਂਟ ਦੌਰਾਨ ਚੰਡੀਗੜ੍ਹ ਗਰੁੱਪ ਆਫ਼ ਕਾਲਜ ਲਾਂਡਰਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦੋਂ ਕਿ ਅਕਾਲ ਕਾਲਜ ਆਫ਼ ਫਾਰਮੇਸੀ ਮਸਤੂਆਣਾ ਸਾਹਿਬ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਅਤੇ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੂੰ ਇਨਾਮ ਦੀ ਵੰਡ ਸਾਈ ਸੈਂਟਰ ਦੇ ਸਾਬਕਾ ਸਹਾਇਕ ਨਿਰਦੇਸ਼ਕ ਮਨਜੀਤ ਸਿੰਘ ਬਾਲੀਆਂ ਨੇ ਕੀਤੀ। ਇਸ ਮੌਕੇ ਡਾ. ਗੀਤਾ ਠਾਕੁਰ, ਡਾ. ਅਮਨਦੀਪ ਕੌਰ ਬਾਠ, ਪ੍ਰੋ. ਸੋਹਨਦੀਪ ਸਿੰਘ ਅਤੇ ਰੂਪ ਸਿੰਘ ਸ਼ੇਰੋਂ ਆਦਿ ਮੌਜੂਦ ਸਨ।
Advertisement
Advertisement