DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਤਰ-ਯੂਨੀਵਰਸਿਟੀ ਹੈਂਡਬਾਲ ਚੈਂਪੀਅਨਸ਼ਿਪ ਦਾ ਆਗਾਜ਼

ਪੰਜਾਬੀ ਯੂਨੀਵਰਸਿਟੀ ਦੇ ਵੀ ਸੀ ਨੇ ਪੰਜ ਰੋਜ਼ਾ ਖੇਡ ਮਹਾਂਕੁੰਭ ਦਾ ਉਦਘਾਟਨ ਕੀਤਾ

  • fb
  • twitter
  • whatsapp
  • whatsapp
featured-img featured-img
ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਹੈਂਡਬਾਲ ਚੈਂਪੀਅਨਸ਼ਿਪ ਦਾ ਆਗਾਜ਼ ਕਰਦੇ ਹੋਏ ਵੀਸੀ ਡਾ. ਜਗਦੀਪ ਸਿੰਘ।
Advertisement
ਅਕਾਲ ਕਾਲਜ ਆਫ਼ ਫਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਨਿਗਰਾਨੀ ਅਤੇ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ ਪੰਜ ਰੋਜ਼ਾ ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਹੈਂਡਬਾਲ (ਮੈੱਨ) ਚੈਂਪੀਅਨਸ਼ਿਪ ਦਾ ਅੱਜ ਆਗਾਜ਼ ਹੋ ਗਿਆ। ਇਸ ਖੇਡ ਉਤਸਵ ਦੇ ਉਦਘਾਟਨੀ ਸਮਾਗਮ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖੇਡਾਂ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਪੁਲੀਸ ਕਪਤਾਨ ਰਾਜੇਸ਼ ਛਿੱਬਰ, ਗੁਰਜੰਟ ਸਿੰਘ ਦੁੱਗਾਂ, ਐਡਵੋਕੇਟ ਮਨਜੀਤ ਸਿੰਘ ਬਾਲੀਆਂ, ਹਰਜੀਤ ਸਿੰਘ ਸੰਜੂਮਾਂ, ਬਹਾਦਰ ਸਿੰਘ ਭਸੌੜ, ਸਪੋਰਟਸ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ, ਡਾ. ਮਹਿੰਦਰਪਾਲ ਕੌਰ, ਹਰਮਨਜੀਤ ਸਿੰਘ ਮੈਨੇਜਰ, ਡਾ. ਗੁਰਸ਼ਰਨ ਸਿੰਘ ਗਿੱਲ ਅਤੇ ਡਾ. ਗੀਤਾ ਠਾਕੁਰ ਮੌਜੂਦ ਸਨ। ਇਸ ਮੌਕੇ ਪ੍ਰਧਾਨਗੀ ਭਾਸ਼ਣ ਦੌਰਾਨ ਵੀ.ਸੀ. ਡਾ. ਜਗਦੀਪ ਸਿੰਘ ਨੇ ਸੰਤ ਅਤਰ ਸਿੰਘ ਦੇ ਸਿੱਖਿਆ ਪ੍ਰਤੀ ਦ੍ਰਿਸ਼ਟੀਕੋਣ ਨੂੰ ਯਾਦ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਅਕਾਲ ਕਾਲਜ ਕੌਂਸਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਕਰਵਾਉਂਣ ਨਾਲ ਖਿਡਾਰੀਆਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਹੁੰਦਾ ਹੈ। ਏ.ਆਈ.ਯੂ. ਵੱਲੋਂ ਨਿਯੁਕਤ ਆਬਜ਼ਰਵਰ ਡਾ. ਐੱਸ ਸੁਧਾਕਰ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ।ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੋਏ ਸਖ਼ਤ ਮੁਕਾਬਲੇ ਦੌਰਾਨ ਸੀ ਡੀ ਐੱਲ ਯੂਨੀਵਰਸਿਟੀ ਸਿਰਸਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਆਫ਼ ਜੰਮੂ ਨੂੰ 36-19 ਦੇ ਵੱਡੇ ਫ਼ਰਕ ਨਾਲ ਮਾਤ ਦਿੱਤੀ। ਇਸੇ ਤਰ੍ਹਾਂ ਕਾਨਪੁਰ ਯੂਨੀਵਰਸਿਟੀ ਨੇ ਯੂਨੀਵਰਸਿਟੀ ਆਫ਼ ਅਲਾਹਾਬਾਦ ਨੂੰ 17-8 ਨਾਲ ਹਰਾਇਆ। ਯੂਨੀਵਰਸਿਟੀ ਆਫ਼ ਦਿੱਲੀ ਨੇ ਗਡਵਾਸੂ ਯੂਨੀਵਰਸਿਟੀ ਲੁਧਿਆਣਾ ਨੂੰ 37-14 ਦੇ ਫਰਕ ਨਾਲ ਹਰਾਇਆ ਜਦਕਿ ਕਮਾਓ ਯੂਨੀਵਰਸਿਟੀ ਨੈਨੀਤਾਲ ਨੇ ਅਲੀਗੜ੍ਹ ਯੂਨੀਵਰਸਿਟੀ ਦੀ ਟੀਮ ਨੂੰ 17-09 ਦੇ ਫ਼ਰਕ ਨਾਲ ਹਰਾਇਆ। ਇਸ ਮੌਕੇ ਡਾਕਟਰ ਰਣਧੀਰ ਸ਼ਰਮਾ ਵੱਲੋਂ ਕੀਤੇ ਮੰਚ ਸੰਚਾਲਨ ਉਪਰੰਤ ਡਾ. ਅਮਨਦੀਪ ਕੌਰ, ਡਾ. ਵਿਜੈ ਪਲਾਹਾ, ਡਾ. ਸੁਖਦੀਪ ਕੌਰ, ਡਾ. ਰਾਜਵਿੰਦਰਪਾਲ ਸਿੰਘ, ਡਾ. ਜਤਿੰਦਰ ਦੇਵ, ਡਾ. ਮੇਜਰ ਸਿੰਘ, ਡਾ. ਨਿਰਪਜੀਤ ਸਿੰਘ, ਪ੍ਰੋ. ਸੁਖਵਿੰਦਰ ਸਿੰਘ ਮਾਨ, ਪ੍ਰੋ. ਸੋਹਨਦੀਪ ਸਿੰਘ ਜੁਗਨੂੰ ਸਮੇਤ ਖੇਡ ਜਗਤ ਦੀਆਂ ਨਾਮਵਰ ਹਸਤੀਆਂ ਹਾਜ਼ਰ ਸਨ।

Advertisement

Advertisement
Advertisement
×