ਕੌਮਾਂਤਰੀ ਬਜ਼ੁਰਗ ਦਿਵਸ: ਸੌ ਤੋਂ ਵੱਧ ਉਮਰ ਦੇ 245 ਵੋਟਰਾਂ ਦਾ ਸਨਮਾਨ : The Tribune India

ਕੌਮਾਂਤਰੀ ਬਜ਼ੁਰਗ ਦਿਵਸ: ਸੌ ਤੋਂ ਵੱਧ ਉਮਰ ਦੇ 245 ਵੋਟਰਾਂ ਦਾ ਸਨਮਾਨ

ਕੌਮਾਂਤਰੀ ਬਜ਼ੁਰਗ ਦਿਵਸ: ਸੌ ਤੋਂ ਵੱਧ ਉਮਰ ਦੇ 245 ਵੋਟਰਾਂ ਦਾ ਸਨਮਾਨ

ਸੰਗਰੂਰ ਦੇ ਇੱਕ ਬਜ਼ੁਰਗ ਵੋਟਰ ਨੂੰ ਸਨਮਾਨਿਤ ਕਰਦੇ ਹੋਏ ਅਧਿਕਾਰੀ।

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 2 ਅਕਤੂਬਰ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਸੰਗਰੂਰ ਵਿਖੇ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦੇ ਹੋਏ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਜ਼ਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 245 ਵੋਟਰਾਂ ਨੂੰ ਸਨਮਾਨ ਪੱਤਰ ਪ੍ਰਦਾਨ ਕੀਤੇ ਗਏ।

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਚੋਣਾਂ ਨੇ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਘਰ ਘਰ ਜਾ ਕੇ 100 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਸਨਮਾਨ ਪੱਤਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਹ ਸਨਮਾਨ ਪੱਤਰ ਭਾਰਤ ਚੋਣ ਕਮਿਸ਼ਨ ਵੱਲੋਂ ਭੇਜੇ ਗਏ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ 99-ਲਹਿਰਾ, 100- ਦਿੜ੍ਹਬਾ,101- ਸੁਨਾਮ, 107- ਧੂਰੀ ਅਤੇ 108- ਸੰਗਰੂਰ ਵਿੱਚ ਬੀ ਐਲ ਓਜ਼ ਨੇ ਘਰ ਘਰ ਪਹੁੰਚ ਕਰਕੇ ਇਨ੍ਹਾਂ ਬਜ਼ੁਰਗ ਵੋਟਰਾਂ ਦਾ ਧੰਨਵਾਦ ਵੀ ਕੀਤਾ ਕਿਉਂ ਜੋ ਇਨ੍ਹਾਂ ਵੱਲੋਂ ਵੱਖ ਵੱਖ ਚੋਣਾਂ ਦੌਰਾਨ ਸਰਕਾਰ ਦੀ ਚੋਣ ਕਰਨ ਲਈ ਆਪਣੇ ਕੀਮਤੀ ਵੋਟ ਦਾ ਇਸਤੇਮਾਲ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All