ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ
ਬਾਬਾ ਪਰਮਾਨੰਦ ਕੰਨਿਆ ਮਹਾਵਿਦਿਆਲਿਆ ਜਖੇਪਲ ਵਿੱਚ ਪ੍ਰਿੰਸੀਪਲ ਦਰਸ਼ਨ ਖਾਨ ਦੀ ਅਗਵਾਈ ਹੇਠ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕਵਿਤਾਵਾਂ ਸੁਣਾਈਆਂ ਅਤੇ ਭਾਸ਼ਣ ਦਿੱਤਾ। ਪ੍ਰਿੰਸੀਪਲ ਦਰਸ਼ਨ ਖਾਨ ਨੇ ਕਿਹਾ ਕਿ...
ਬਾਬਾ ਪਰਮਾਨੰਦ ਕੰਨਿਆ ਮਹਾਵਿਦਿਆਲਿਆ ਜਖੇਪਲ ਵਿੱਚ ਪ੍ਰਿੰਸੀਪਲ ਦਰਸ਼ਨ ਖਾਨ ਦੀ ਅਗਵਾਈ ਹੇਠ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕਵਿਤਾਵਾਂ ਸੁਣਾਈਆਂ ਅਤੇ ਭਾਸ਼ਣ ਦਿੱਤਾ। ਪ੍ਰਿੰਸੀਪਲ ਦਰਸ਼ਨ ਖਾਨ ਨੇ ਕਿਹਾ ਕਿ ਮਾਂ ਬੋਲੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਮਾਂ ਬੋਲੀ ਤੋਂ ਬਿਨਾਂ ਕਿਸੇ ਵੀ ਭਾਸ਼ਾ ਜਾਂ ਸੱਭਿਆਚਾਰ ਦੀ ਪਛਾਣ ਅਧੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਨੂੰ ਬਚਾਉਣ ਅਤੇ ਇਸ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੈਕਚਰਾਰ ਸਤਿਗਰ ਸਿੰਘ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਵਿੱਚ ਲਿਖਣ, ਬੋਲਣ ਅਤੇ ਇਸ ਨਾਲ ਜੁੜਨ ਲਈ ਕਿਹਾ। ਸਮਾਗਮ ਵਿੱਚ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਵਿਦਿਆਰਥੀਆਂ ਦੁਆਰਾ ਪੇਸ਼ ਕੀਤੀਆਂ ਕਵਿਤਾਵਾਂ ਅਤੇ ਭਾਸ਼ਣਾਂ ਨੇ ਸਭਨਾਂ ਨੂੰ ਪ੍ਰਭਾਵਿਤ ਕੀਤਾ।
ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਸਮਝਣ ਅਤੇ ਇਸ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਅਹਿਦ ਲਿਆ।

