ਗੁਰਦੀਪ ਸਿੰਘ ਲਾਲੀ
ਸੰਗਰੂਰ, 9 ਜੁਲਾਈ
ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਵਲੋਂ ਜ਼ਿੰਮੇਵਾਰ ਸੰਗਰੂਰ ਮੁਹਿੰਮ ਤਹਿਤ ਮੋਬਾਈਲ ਟੀਕਾਕਰਨ ਵੈਨਾਂ ਦੀ ਸ਼ੁਰੂਆਤ ਕੀਤੀ ਹੈ। ਸਿੰਗਲਾ ਨੇ ਕਿਹਾ ਕਿ ਦੂਰ ਦੁਰਾਡੇ ਦੇ ਇਲਾਕਿਆਂ ਵਿੱਚ ਵੀ ਟੀਕਾਕਰਨ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੰਗਰੂਰ ਵਿੱਚ ਮੋਬਾਈਲ ਟੀਕਾਕਰਨ ਵੈਨਾਂ ਚਲਾਈਆਂ ਗਈਆਂ ਹਨ। ਇਸ ਨਾਲ ਪਿੰਡਾਂ ਅਤੇ ਖ਼ਾਸਕਰ ਦੂਰ ਦੁਰਾਡੇ ਦੇ ਇਲਾਕਿਆਂ ਵਿੱਚ ਲੋਕਾਂ ਨੂੰ ਟੀਕਾਕਰਨ ਦੀ ਸਹੂਲਤ ਮਿਲੇਗੀ। ਸਿੰਗਲਾ ਨੇ ਕਿਹਾ ਕਿ ਟੀਕਾਕਰਨ ਵੈਨਾਂ ਹਰ ਪਰਿਵਾਰ ਅਤੇ ਖਾਸ ਕਰਕੇ ਉਨ੍ਹਾਂ ਲੋਕਾਂ ਲਈ ਜੋ ਹਸਪਤਾਲ ਜਾਂ ਟੀਕਾਕਰਨ ਕੇਂਦਰਾਂ ਵਿੱਚ ਨਹੀਂ ਜਾ ਸਕਦੇ, ਲਈ ਵੈਕਸੀਨ ਦੀ ਸੁਖਾਲੀ ਪਹੁੰਚ ਦੀ ਸਹੂਲਤ ਲਈ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੋਬਾਈਲ ਵੈਕਸੀਨੇਸ਼ਨ ਵੈਨਾਂ ਰਾਹੀਂ ਘਰ-ਘਰ ਜਾ ਕੇ ਟੀਕਾਕਰਨ ਕੀਤਾ ਜਾਵੇਗਾ, ਖ਼ਾਸਕਰ ਉਨ੍ਹਾਂ ਲੋਕਾਂ ਨੂੰ ਜਿਹੜੇ ਸਿਹਤ ਕੇਂਦਰਾਂ ’ਤੇ ਨਹੀਂ ਜਾ ਸਕਦੇ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਵੈਨਾਂ ਸੰਗਰੂਰ ਸਬ-ਡਵੀਜ਼ਨ ਦੇ 22 ਪਿੰਡਾਂ ਦੇ ਨਾਲ-ਨਾਲ ਭਵਾਨੀਗੜ ਬਲਾਕ ਦੇ 24 ਪਿੰਡਾਂ ਵਿੱਚ ਵੀ ਜਾਣਗੀਆਂ।