ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਮਾਲੇਰਕੋਟਲਾ ’ਚ ਜਾਂਚ ਮੁਹਿੰਮ
ਬੱਚੇ ਬਚਾਏ; ਮਾਪਿਆਂ ਦੀ ਕਾਊਂਸਲਿੰਗ ਕੀਤੀ
Advertisement
ਜ਼ਿਲ੍ਹੇ ਨੂੰ ਬਾਲ ਭੀਖ ਅਤੇ ਬਾਲ ਮਜ਼ਦੂਰੀ ਤੋਂ ਮੁਕਤ ਕਰਨ ਦੀ ਕੜੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਬਾਲ ਸੁਰੱਖਿਆ ਵਿਭਾਗ ਦੀ ਟੀਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਮਾਲੇਰਕੋਟਲਾ ਸ਼ਹਿਰ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸੇ ਮੁਹਿੰਮ ਤਹਿਤ ਸਥਾਨਕ ਸਰਕਾਰੀ ਕਾਲਜ ਵੱਲੋਂ ਮਿਲੀ ਜਾਣਕਾਰੀ ’ਤੇ ਚਲਾਈ ਵਿਸ਼ੇਸ਼ ਚੈਕਿੰਗ ਅਭਿਆਨ ਆਰੰਭਿਆ ਗਿਆ ’ਤੇ ਤੁਰੰਤ ਟੀਮ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਬੱਚਿਆਂ ਨੂੰ ਰੈਸਕਿਊ ਕਰ ਕੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ। ਬੱਚਿਆਂ ਦੀ ਜਾਂਚ ਪੜਤਾਲ ਅਤੇ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਮਾਪਿਆਂ ਦੇ ਹਵਾਲੇ ਇਸ ਸ਼ਰਤ ਨਾਲ ਕੀਤਾ ਗਿਆ ਕਿ ਉਹ ਆਪਣੇ ਬੱਚਿਆਂ ਨੂੰ ਭਵਿੱਖ ਵਿੱਚ ਕਦੇ ਵੀ ਭੀਖ ਮੰਗਣ ਲਈ ਘਰ ਤੋਂ ਬਾਹਰ ਨਹੀਂ ਭੇਜਣਗੇ ਅਤੇ ਉਨ੍ਹਾਂ ਦੀ ਪੜ੍ਹਾਈ ਦੀ ਪੂਰੀ ਜ਼ਿੰਮੇਵਾਰੀ ਲੈਣਗੇ। ਇਸ ਮੌਕੇ ਬੱਚਿਆਂ ਦੇ ਮਾਪਿਆਂ ਦੀ ਵਿਸ਼ੇਸ਼ ਕਾਊਂਸਲਿੰਗ ਕੀਤੀ ਗਈ ਅਤੇ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਜੇਕਰ ਦੁਬਾਰਾ ਉਨ੍ਹਾਂ ਦੇ ਬੱਚੇ ਸ਼ਹਿਰ ਵਿੱਚ ਭੀਖ ਮੰਗਦੇ ਮਿਲੇ ਤਾਂ ਉਨ੍ਹਾਂ ਨੂੰ ਜਲੰਧਰ ਦੇ ਹੋਮ ਘਰ ਭੇਜ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸ਼ੀ, ਹੈੱਡਮਾਸਟਰ ਕੁਲਵਿੰਦਰ ਸਿੰਘ, ਰਫ਼ੀਕ ਮੁਹੰਮਦ, ਗੁਰਜੰਟ ਸਿੰਘ, ਜਸਪ੍ਰੀਤ ਕੌਰ, ਚਾਈਲਡ ਲਾਈਨ ਸੁਪਰਵਾਈਜ਼ਰ ਯੂਨਿਸ, ਕਾਊਂਸਲਰ ਰਵਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਪਰਗਟ ਸਿੰਘ ਅਤੇ ਬਾਲ ਸੁਰੱਖਿਆ ਯੂਨਿਟ ਦੀ ਟੀਮ ਮੌਜੂਦ ਸੀ।
Advertisement
Advertisement
