ਸੰਸਕਾਰ ਵੈਲੀ ਸਕੂਲ ’ਚ ਇਨਵੈਸਟੀਚਰ ਸਮਾਰੋਹ
ਸੰਸਕਾਰ ਵੈਲੀ ਸਮਾਰਟ ਸਕੂਲ ਵਿੱਚ ਅਕਾਦਮਿਕ ਸੈਸ਼ਨ 2025-26 ਲਈ ਇਨਵੈਸਟੀਚਰ ਸਮਾਰੋਹ ਕਰਵਾਇਆ ਗਿਆ। ਸਮਾਰੋਹ ਰਾਹੀਂ ਨਵੇਂ ਚੁਣੇ ਗਏ ਵਿਦਿਆਰਥੀ ਪਰਿਸ਼ਦ ਮੈਂਬਰਾਂ ਨੂੰ ਅਧਿਕਾਰਤ ਤੌਰ ’ਤੇ ਨਿਯੁਕਤ ਕੀਤਾ ਗਿਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਈਟੀਓ ਸੋਨੀਆ ਗੁਪਤਾ ਨੇ ਵਿਦਿਆਰਥੀਆਂ ਵੱਲੋਂ ਛੋਟੀ...
Advertisement
ਸੰਸਕਾਰ ਵੈਲੀ ਸਮਾਰਟ ਸਕੂਲ ਵਿੱਚ ਅਕਾਦਮਿਕ ਸੈਸ਼ਨ 2025-26 ਲਈ ਇਨਵੈਸਟੀਚਰ ਸਮਾਰੋਹ ਕਰਵਾਇਆ ਗਿਆ। ਸਮਾਰੋਹ ਰਾਹੀਂ ਨਵੇਂ ਚੁਣੇ ਗਏ ਵਿਦਿਆਰਥੀ ਪਰਿਸ਼ਦ ਮੈਂਬਰਾਂ ਨੂੰ ਅਧਿਕਾਰਤ ਤੌਰ ’ਤੇ ਨਿਯੁਕਤ ਕੀਤਾ ਗਿਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਈਟੀਓ ਸੋਨੀਆ ਗੁਪਤਾ ਨੇ ਵਿਦਿਆਰਥੀਆਂ ਵੱਲੋਂ ਛੋਟੀ ਉਮਰ ਵਿੱਚ ਲੀਡਰਸ਼ਿਪ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਪ੍ਰਸ਼ੰਸਾ ਕੀਤੀ। ਸਮਾਰੋਹ ਦੀ ਸ਼ੁਰੂਆਤ ਵਿੱਚ ਨਵੇਂ ਚੁਣੇ ਗਏ ਕੌਂਸਲ ਮੈਂਬਰਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਈਸ਼ਵਰ ਬਾਂਸਲ ਅਤੇ ਸਕੂਲ ਸਕੱਤਰ ਸੰਜੀਵ ਗੋਇਲ ਨੇ ਪ੍ਰਿੰਸੀਪਲ ਅਮਨ ਨਿੱਝਰ ਦੇ ਨਾਲ ਮਿਲ ਕੇ ਹੈੱਡ ਬੁਆਏ, ਹੈੱਡ ਗਰਲ, ਹਾਊਸ ਕੈਪਟਨ ਅਤੇ ਹੋਰ ਵਿਦਿਆਰਥੀ ਅਧਿਕਾਰੀਆਂ ਨੂੰ ਬੈਜ ਪ੍ਰਦਾਨ ਕੀਤੇ। ਪ੍ਰਿੰਸੀਪਲ ਅਮਨ ਨਿੱਝਰ ਨੇ ਸਾਰੇ ਵਿਦਿਆਰਥੀ ਪ੍ਰਤੀਨਿਧਾਂ ਨੂੰ ਸਕੂਲ ਦੇ ਮੂਲ ਸਿਧਾਂਤਾਂ ਅਤੇ ਅਨੁਸ਼ਾਸਨ ਨੂੰ ਕਾਇਮ ਰੱਖਣ ਦੀ ਸਹੁੰ ਚੁਕਾਈ। ਸਮਾਰੋਹ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
Advertisement
Advertisement