ਕਿਸਾਨ ਜਥੇਬੰਦੀਆਂ ਵਲੋਂ ਬਾਜ਼ਾਰ ਖੋਲ੍ਹਣ ਦਾ ਸੱਦਾ

ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਿਆਂ ’ਚ ਅੱਜ ਦੁਕਾਨਾਂ ਖੁੱਲ੍ਹਵਾਉਣ ਦਾ ਐਲਾਨ; ਲੌਕਡਾਊਨ ਥੋਪਣ ਦੀ ਨਿਖੇਧੀ

ਕਿਸਾਨ ਜਥੇਬੰਦੀਆਂ ਵਲੋਂ ਬਾਜ਼ਾਰ ਖੋਲ੍ਹਣ ਦਾ ਸੱਦਾ

ਸੰਗਰੂਰ ਵਿੱਚ ਭਾਜਪਾ ਆਗੂ ਦੇ ਘਰ ਅੱਗੇ ਪੱਕੇ ਰੋਸ ਧਰਨੇ ’ਤੇ ਡਟੇ ਕਿਸਾਨ ਤੇ ਬੀਬੀਆਂ।

ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਮਈ

ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਪੱਕੇ ਰੋਸ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਰਗੜੇ ਲਾਉਂਦਿਆਂ ਕਿਹਾ ਕਿ ਇਹ ਸਰਕਾਰਾਂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਬੁਰੀ ਤਰਾਂ ਫੇਲ੍ਹ ਸਾਬਤ ਹੋਈਆਂ ਹਨ ਅਤੇ ਕਰੋਨਾ ਦੀ ਆੜ ਵਿੱਚ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਲੋਕਾਂ ਉਪਰ ਲੌਕਡਾਊਨ ਦੀਆਂ ਪਾਬੰਦੀਆਂ ਥੋਪ ਰਹੀਆਂ ਹਨ। 31 ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਵਲੋਂ ਇਥੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਪੱਕੇ ਰੋਸ ਧਰਨੇ ਲਗਾਤਾਰ ਜਾਰੀ ਹਨ। ਕਿਸਾਨ ਜਥੇਬੰਦੀਆਂ ਦੇ ਧਰਨੇ ਨੂੰ ਸੁਖਦੇਵ ਸਿੰਘ ਉਭਾਵਾਲ, ਹਰਮੇਲ ਸਿੰਘ ਮਹਿਰੋਕ, ਸਰਬਜੀਤ ਸਿੰਘ ਵੜੈਚ, ਇੰਦਰਪਾਲ ਪੁੰਨਾਂਵਾਲ, ਨਰੰਜਣ ਸਿੰਘ ਦੋਹਲਾ, ਮਹਿੰਦਰ ਸਿੰਘ ਭੱਠਲ, ਜਰਨੈਲ ਸਿੰਘ ਸੋਹੀਆਂ, ਊਧਮ ਸਿੰਘ ਸੰਤੋਖਪੁਰਾ, ਰੋਹੀ ਸਿੰਘ ਮੰਗਵਾਲ ਆਦਿ ਨੇ ਸੰਬੋਧਨ ਕੀਤਾ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਧਰਨਿਆਂ ਨੂੰ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਸੋਮ ਨਾਥ ਸ਼ੇਰੋਂ, ਸ਼ਿੰਦਰ ਸਿੰਘ ਬਡਰੁੱਖਾਂ, ਕਰਮਜੀਤ ਮੰਗਵਾਲ, ਮੇਵਾ ਸਿੰਘ ਕਰਤਾਰਪੁਰਾ, ਗੁਰਦੀਪ ਕੰਮੋਮਾਜਰਾ, ਹਰਦੇਵ ਸਿੰਘ ਕੁਲਾਰਾਂ ਅਤੇ ਕਿਸਾਨ ਬੀਬੀਆਂ ਬਲਜੀਤ ਕੌਰ ਕਿਲਾਭਰੀਆਂ, ਮਨਜੀਤ ਕੌਰ ਬਡਰੁੱਖਾਂ, ਜਸਪਾਲ ਕੌਰ ਬਾਲੀਆਂ ਆਦਿ ਨੇ ਸੰਬੋਧਨ ਕੀਤਾ।ਉਨ੍ਹਾਂ ਵਪਾਰੀ ਵਰਗ ਅਤੇ ਸਾਰੇ ਦੁਕਾਨਦਾਰਾਂ ਨੂੰ ਸੱਦਾ ਦਿੱਤਾ ਕਿ ਉਹ ਸਵੇਰੇ 9 ਵਜ਼ੇ ਤੋਂ ਸ਼ਾਮ 8 ਵਜ਼ੇ ਤੱਕ ਆਪਣੀਆਂ ਦੁਕਾਨਾਂ ਖੋਲ੍ਹ ਕਾਰੋਬਾਰ ਜਾਰੀ ਰੱਖਣ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਬੀਕੇਯੂ ਏਕਤਾ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 8 ਮਈ ਨੂੰ ਲਹਿਰਾਗਾਗਾ ਸ਼ਹਿਰ ਦੇ ਦੁਕਾਨਦਾਰਾਂ ਨਾਲ ਮਿਲਕੇ ਦੁਕਾਨਾਂ ਖੁਲ੍ਹਵਾਉਣ ਲਈ ਅੱਜ ਦੁਕਾਨਦਾਰਾਂ ਨਾਲ ਸੰਪਰਕ ਕੀਤਾ। ਨੇੜਲੇ ਲਹਿਲ ਖੁਰਦ ਪਿੰਡ ਕੈਂਚੀਆਂ ਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਮੋਦੀ ਹਕੂਮਤ ਵੱਲੋਂ ਲਿਆਂਦੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ 218 ਵੇਂ ਦਿਨ ਲੱਗੇ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਸੰਬੋਧਨ ਕੀਤਾ।

ਸੁਨਾਮ ਊਧਮ ਸਿੰਘ ਵਾਲਾ(ਬੀਰ ਇੰਦਰ ਸਿੰਘ ਬਨਭੌਰੀ): ਸੁਨਾਮ ਵਿਖੇ ਰਿਲਾਇੰਸ ਦੇ ਟਰੈਂਡਜ਼ ਮਾਲ ਅੱਗੇ ਪੱਕਾ ਧਰਨਾ ਲਈ ਬੈਠੇ ਕਿਸਾਨਾਂ ਧਰਨਾਕਾਰੀਆਂ ਨੇ ਕਰੋਨਾ ਦੀ ਆੜ ਵਿਚ ਜਬਰੀ ਬੰਦ ਕਰਵਾਈਆਂ ਦੁਕਾਨਾਂ ਅਤੇ ਹੋਰ ਕਾਰੋਬਾਰਾਂ ਨੂੰ ਅਤਿ ਮਾੜਾ ਦੱਸਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਗੋਬਿੰਦ ਸਿੰਘ ਚੱਠਾ, ਬਸ਼ੀਰਾ ਬੇਗਮ ਬਖਸ਼ੀਵਾਲਾ, ਸੁਖਦੇਵ ਸਿੰਘ ਖਡਿਆਲ,ਮਿੱਠੂ ਸਿੰਘ ਜਖੇਪਲ, ਮਨਜੀਤ ਕੌਰ ਤੋਲਾਵਾਲ, ਲਵਪ੍ਰੀਤ ਧਰਮਗੜ੍ਹ,ਮਹਿੰਦਰ ਸਿੰਘ ਨਮੋਲ ਆਦਿ ਨੇ ਕਿਹਾ ਕਿ ਕਰੋਨਾ ਦੀ ਆੜ ਵਿਚ ਦੁਕਾਨਾਂ ਅਤੇ ਹੋਰ ਕਾਰੋਬਾਰਾਂ ਨੂੰ ਬੰਦ ਕਰਨ ਦੀ ਨਿਖੇਧੀ ਕੀਤੀ।

ਕਿਸਾਨ ਜਥੇਬੰਦੀਆਂ ਨੇ ਵਪਾਰੀਆਂ ਨਾਲ ਮੁਲਾਕਾਤ ਕੀਤੀ

ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਪਾਲ ਸਿੰਘ ਪੇਧਨੀ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ ਦੀ ਅਗਵਾਈ ਵਿੱਚ 219 ਵੇ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਅੱਜ ਧੂਰੀ ਵਪਾਰ ਮੰਡਲ ਦੇ ਆਗੂਆਂ ਨਾਲ ਮੀਟਿੰਗ ਕੀਤੀ। ਸ਼ਹਿਰ ਅੰਦਰ ਬੰਦ ਪਈਆਂ ਦੁਕਾਨਾਂ ਨੂੰ ਖੁਲ੍ਹਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕਿਸਾਨਾਂ ਨੇ ਵਪਾਰ ਮੰਡਲ ਨੂੰ ਹਰ ਸਹਿਯੋਗ ਦੇਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਪਾਰੀਆਂ ਦੀਆਂ ਮੁਸ਼ਕਿਲਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ, ਜਸਪਾਲ ਪੇਧਨੀ, ਤੋਂ ਇਲਾਵਾ ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ, ਅਸ਼ਵਨੀ ਕੁਮਾਰ ਸੇਮਾ, ਹੰਸ ਰਾਜ ਬਜਾਜ, ਪ੍ਰਮੋਦ ਕੁਮਾਰ,ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਰਾਜ ਸਭਾ ਮੈਂਬਰ ਦੀ ਸੁਰੱਖਿਆ ’ਚ ਅਣਗਹਿਲੀ ਲਈ 14 ਪੁਲੀਸ ਮੁਲਾਜ਼ਮ ਮੁਅੱ...

ਸ਼ਹਿਰ

View All