ਪਾਣੀ ਦੇ ਸੰਕਟ ਲਈ ਇਕੱਲੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਕਰਾਰ

ਪਾਣੀ ਦੇ ਸੰਕਟ ਲਈ ਇਕੱਲੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਕਰਾਰ

ਸੰਗਰੂਰ ’ਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ। ਫੋਟੋ: ਲਾਲੀ

ਨਿਜੀ ਪੱਤਰ ਪ੍ਰੇਰਕ

ਸੰਗਰੂਰ, 22 ਮਈ

ਭਾਕਿਯੂ ਏਕਤਾ ਉਗਰਾਹਾਂ ਨੇ ਪੰਜਾਬ ਵਿਚ ਲਗਾਤਾਰ ਡੂੰਘੇ ਹੋ ਰਹੇ ਧਰਤੀ ਹੇਠਲੇ ਪਾਣੀ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਇਸ ਸੰਕਟ ਲਈ ਇਕੱਲੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਹੈ ਜਦੋਂ ਕਿ ਇੰਡਸਟਰੀ ਅਤੇ ਆਬਾਦੀ ਪਾਣੀ ਦੀ ਫਾਲਤੂ ਵਰਤੋਂ ਲਈ ਵੱਡੇ ਪੱਧਰ ’ਤੇ ਜ਼ਿੰਮੇਵਾਰ ਹੈ। ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਦੀ ਅਗਵਾਈ ਹੇਠ ਹੋਈ ਜਥੇਬੰਦੀ ਮੀਟਿੰਗ ਨੂੰ ਸੂਬਾ ਆਗੂ ਜਨਕ ਸਿੰਘ ਭੂਟਾਲ, ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਵਿਚ ਪਾਣੀ ਦੇ ਸੰਕਟ ਦੇ ਬੱਦਲ ਮੰਡਰਾ ਰਹੇ ਹਨ ਅਤੇ ਲਗਾਤਾਰ ਧਰਤੀ ਹੇਠਲੇ ਪਾਣੀ ਦਾ ਪੱਧਰ ਡੂੰਘਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਖੇਤੀ ਪ੍ਰਧਾਨ ਸੂਬੇ ਵਿਚ ਪਾਣੀ ਦਾ ਸੰਕਟ ਖੜ੍ਹਾ ਹੋ ਰਿਹਾ ਹੈ ਜਦੋਂ ਕਿ ਦੂਜੇ ਪਾਸੇ ਬਾਰਸ਼ਾਂ ਦਾ ਪਾਣੀ ਹੜ੍ਹਾਂ ਦਾ ਰੂਪ ਧਾਰਨ ਕਰ ਰਿਹਾ ਹੈ ਜਿਸ ਨੂੰ ਰਿਚਾਰਜ ਕਰਨ ਦਾ ਸਰਕਾਰਾਂ ਵਲੋਂ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਾਣੀ ਦੇ ਸੰਕਟ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ਸਗੋਂ ਸਰਕਾਰਾਂ ਨੂੰ ਵੀ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਇੰਡਸਟਰੀ ਅਤੇ ਅਬਾਦੀ ਵਿਚ ਫਾਲਤੂ ਪਾਣੀ ਦੀ ਵਰਤੋਂ ਰੋਕਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨ ਕਣਕ ਅਤੇ ਝੋਨੇ ਤੋਂ ਇਲਾਵਾ ਹੋਰ ਫਸਲਾਂ ਦੀ ਕਾਸ਼ਤ ਕਰਨ ਲਈ ਤਿਆਰ ਹਨ ਪਰੰਤੂ ਸਰਕਾਰ ਨੂੰ ਮੰਡੀਕਰਨ ਦਾ ਪ੍ਰਬੰਧ ਕਰਨ ਅਤੇ ਫਸਲਾਂ ਉਪਰ ਐਮ.ਐਸ.ਪੀ. ਦੇਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਮੀਟਿੰਗ ਨੂੰ ਬੂਟਾ ਸਿੰਘ ਲੌਂਗੋਵਾਲ, ਦਰਬਾਰਾ ਸਿੰਘ ਲੋਹਾਖੇੜਾ, ਰਣਜੀਤ ਸਿੰਘ ਜੀਤੀ, ਕਰਮਜੀਤ ਸਿੰਘ ਮੰਗਵਾਲ, ਗੁਰਦੀਪ ਸਿੰਘ ਕੰਮੋਮਾਜਰਾ ਆਦਿ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All