DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਜਾਗੋ ਰੈਲੀ

ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਅਤੇ ਡੀ ਸੀ ਦਫ਼ਤਰ ਅੱਗੇ ਪੱਕਾ ਮੋਰਚਾ ਜਾਰੀ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਜਾਗੋ ਰੈਲੀ ਕੱਢਦੇ ਹੋਏ ਆਦਰਸ਼ ਸਕੂਲਾਂ ਦੇ ਹੜਤਾਲੀ ਮੁਲਾਜ਼ਮ।
Advertisement

ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਚੱਲ ਰਹੀ ਕਲਮ ਛੋੜ ਹੜਤਾਲ ਦੇ ਸੱਤਵੇਂ ਦਿਨ ਸ਼ਹਿਰ ਵਿੱਚ ਜਾਗੋ ਰੈਲੀ ਕੱਢੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਪਿੱਟ ਸਿਆਪਾ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ।

ਆਦਰਸ਼ ਸਕੂਲਾਂ ਦੇ ਮੁਲਾਜ਼ਮ ਡੀ ਸੀ ਦਫ਼ਤਰ ਅੱਗੇ ਪੱਕੇ ਮੋਰਚੇ ਵਾਲੇ ਸਥਾਨ ’ਤੇ ਇਕੱਠੇ ਹੋਏ ਜਿੱਥੋਂ ਜਾਗੋ ਰੈਲੀ ਸ਼ੁਰੂ ਹੋਈ ਜੋ ਸ਼ਹਿਰ ਦੇ ਲਾਲ ਬੱਤੀ ਚੌਕ ਹੁੰਦਿਆਂ ਸਟੇਟ ਹਾਈਵੇਅ-11 ਉਪਰ ਸਥਿਤ ਭਗਵਾਨ ਮਹਾਂਵੀਰ ਚੌਕ ਪੁੱਜੀ ਅਤੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ, ਗੁਰਜੀਤ ਸਿੰਘ ਚਹਿਲ, ਗੋਪਾਲ ਕ੍ਰਿਸ਼ਨ, ਸਲੀਮ ਮੁਹੰਮਦ , ਅਮਨਦੀਪ ਸ਼ਾਸਤਰੀ, ਅਮਰਜੋਤ ਜੋਸ਼ੀ, ਗੁਰਦੀਪ ਸਿੰਘ, ਰਸ਼ਪਾਲ ਸਿੰਘ, ਗੁਰਤੇਜ ਸਿੰਘ, ਸੰਦੀਪ ਸਿੰਘ ਅਤੇ ਜੀਤਪਾਲ ਸਿੰਘ ਨੇ ਸੰਬਧਨ ਕਰਦਿਆਂ ਸਰਕਾਰ ਦੀ ਆਲੋਚਨਾ ਕੀਤੀ। ਆਗੂਆਂ ਕਿਹਾ ਕਿ ਆਦਰਸ਼ ਸਕੂਲਾਂ ਦੇ ਕਰਮਚਾਰੀ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਵਾਰ-ਵਾਰ ਭਰੋਸਿਆਂ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਆਗੂਆਂ ਕਿਹਾ ਕਿ ਅੱਜ ਦੀ ਜਾਗੋ ਰੈਲੀ ਰਾਹੀਂ ਸਰਕਾਰ ਨੂੰ ਸਪੱਸ਼ਟ ਸੁਨੇਹਾ ਦਿੱਤਾ ਗਿਆ ਹੈ ਕਿ ਆਦਰਸ਼ ਸਕੂਲਾਂ ਦੇ ਕਰਮਚਾਰੀ ਹੁਣ ਜਾਗ ਚੁੱਕੇ ਹਨ ਅਤੇ ਆਪਣੇ ਹੱਕਾਂ ਦੀ ਲੜਾਈ ਤੋਂ ਪਿੱਛੇ ਨਹੀਂ ਹਟਣਗੇ। ਜਾਗੋ ਰੈਲੀ ਵਿੱਚ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਆਗੂ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਵੀ ਸਮਰਥਨ ਦੇਣ ਲਈ ਪਹੁੰਚੇ।

Advertisement

ਆਗੂਆਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਦਾਅਵੇ ਕੀਤੇ ਜਾਂਦੇ ਹਨ, ਜਦਕਿ ਦੂਜੇ ਪਾਸੇ ਆਦਰਸ਼ ਸਕੂਲਾਂ ਦੇ ਅਧਿਆਪਕ ਅਤੇ ਨਾਨ-ਟੀਚਿੰਗ ਕਰਮਚਾਰੀ ਆਪਣੇ ਹੱਕਾਂ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਖ਼ਤਮ ਕਰਨਾ ਚਾਹੀਦਾ ਹੈ। ਯੂਨੀਅਨ ਨੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਧੂਰੀ ਵਿਖੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Advertisement

Advertisement
×