ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 21 ਜੂਨ
ਪਿੰਡ ਜਨਾਲ ਦੇ ਸਰਪੰਚ ਪ੍ਰਿਤਪਾਲ ਸਿੰਘ ਜਨਾਲ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਘੁਮਾਣ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦਾ ਸਨਮਾਨ ਕੀਤਾ।
ਇਸ ਮੌਕੇ ‘ਆਪ’ ਦੇ ਹਲਕਾ ਸੀਨੀਅਰ ਆਗੂ ਦਰਸ਼ਨ ਸਿੰਘ ਘੁਮਾਣ, ਟਰੱਕ ਯੂਨੀਅਨ ਦੇ ਪ੍ਰਧਾਨ ਅਜੇ ਸਿੰਗਲਾ, ਮਨਿੰਦਰ ਸਿੰਘ ਘੁਮਾਣ, ਗੁਰਕੀਰਤ ਸਿੰਘ ਖੋਪੜਾ, ਨੰਬਰਦਾਰ ਅੰਮ੍ਰਿਤ ਸਿੰਘ, ਕਰਨੈਲ ਸਿੰਘ ਕੈਲਾ, ਨਰੇਸ਼ ਕੁਮਾਰ, ਗੁਰਮੇਲ ਸਿੰਘ, ਸੰਦੀਪ ਕੌਰ ਕੌਹਰੀਆਂ, ਪ੍ਰੀਤਮ ਸਿੰਘ, ਸਿਮਰਨ ਆਦਿ ਪਾਰਟੀ ਆਗੂ ਹਾਜ਼ਰ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ ਸੀ, ਉਸੇ ਤਰ੍ਹਾਂ ਗੁਰਮੇਲ ਸਿੰਘ ਘਰਾਚੋਂ ਵੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।