ਨਿਜੀ ਪੱਤਰ ਪ੍ਰੇਰਕ
ਸੰਗਰੂਰ, 19 ਜੂਨ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਪਾਰਟੀ ਜਨਤਾ ਦਲ ਯੂਨਾਈਟਿਡ ਦੀ ਪੰਜਾਬ ਇਕਾਈ ਨੇ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਹਮਾਇਤ ਦਾ ਐਲਾਨ ਕੀਤਾ ਹੈ। ਜਨਤਾ ਦਲ ਯੂਨਾਈਟਿਡ ਪੰਜਾਬ ਦੇ ਪ੍ਰਧਾਨ ਮਾਲਵਿੰਦਰ ਸਿੰਘ ਬੈਨੀਵਾਲ ਨੇ ਇਥੇ ਪ੍ਰੈਸ ਮਿਲਣੀ ਕਰਕੇ ਸਿਮਰਨਜੀਤ ਸਿੰਘ ਮਾਨ ਦੀ ਹਮਾਇਤ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਅਜਿਹੀ ਸਖ਼ਸੀਅਤ ਹਨ ਜਿੰਨ੍ਹਾਂ ਦੀ ਕਰਨੀ ਤੇ ਕਥਨੀ ਵਿਚ ਕੋਈ ਫਰਕ ਨਹੀਂ ਹੈ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਈਮਾਨ ਸਿੰਘ ਮਾਨ ਤੇ ਹੋਰ ਹਾਜ਼ਰ ਸਨ।