DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਸਮੇਰ ਗਿੱਲ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਕਰੀਬ ਚਾਰ ਦਹਾਕਿਆਂ ਤੋਂ ਰਾਜਨੀਤਕ ਖੇਤਰ ਵਿੱਚ ਸਰਗਰਮ ਘਨੌਰ ਦੇ ਚਰਚਿਤ ਚਿਹਰੇ ਜਸਮੇਰ ਸਿੰਘ ਗਿੱਲ ਨੂੰ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦਾ ਸੂਬਾਈ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਸ੍ਰੀ ਗਿੱਲ ਦੇ ਤਜਰਬੇ ਦੇ ਮੱਦੇਨਜ਼ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ...

  • fb
  • twitter
  • whatsapp
  • whatsapp
featured-img featured-img
ਜਸਮੇਰ ਗਿੱਲ ਨੂੰ ਨਿਯੁਕਤੀ ਪੱਤਰਦ ਦਿੰਦੇ ਹੋਏ ਗੁਰਨਾਮ ਸਿੰਘ ਚੜੂਨੀ।
Advertisement

ਕਰੀਬ ਚਾਰ ਦਹਾਕਿਆਂ ਤੋਂ ਰਾਜਨੀਤਕ ਖੇਤਰ ਵਿੱਚ ਸਰਗਰਮ ਘਨੌਰ ਦੇ ਚਰਚਿਤ ਚਿਹਰੇ ਜਸਮੇਰ ਸਿੰਘ ਗਿੱਲ ਨੂੰ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦਾ ਸੂਬਾਈ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਸ੍ਰੀ ਗਿੱਲ ਦੇ ਤਜਰਬੇ ਦੇ ਮੱਦੇਨਜ਼ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਉਨ੍ਹਾਂ ਨੂੰ ਖੁਦ ਦਿਲਚਸਪੀ ਲੈਂਦਿਆਂ ਆਪਣੀ ਯੂਨੀਅਨ ਦੇ ਨਾਲ ਜੋੜਿਆ। ਯੂਨੀਅਨ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਹੈਪੀ ਵੱਲੋਂ ਕੀਤੀ ਗਈ ਨਿਯੁਕਤੀ ਉਪਰੰਤ ਕੌਮੀ ਪ੍ਰਧਾਨ ਚੜੂਨੀ ਨੇ ਜਸਮੇਰ ਗਿੱਲ ਨੂੰ ਸੂਬਾਈ ਸੀਨੀਅਰ ਮੀਤ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਿਆ। ਜਸਮੇਰ ਗਿੱਲ ਨੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਵੀ ਲਿਆ। ਇਸ ਮੌਕੇ ਯੂਨੀਅਨ ਦੇ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਗੂ ਅਤੇ ਹੋਰ ਮੌਜੂਦ ਸਨ।

Advertisement
Advertisement
×