ਆੜ੍ਹਤੀਆ ਐਸੋਸੀਏਸ਼ਨ ਵੱਲੋਂ ਜੱਸੀ ਸੇਖੋਂ ਦਾ ਸਨਮਾਨ
ਨਿੱਜੀ ਪੱਤਰ ਪ੍ਰੇਰਕ ਧੂਰੀ, 7 ਜੁਲਾਈ ਆੜ੍ਹਤੀਆ ਐਸੋਸੀਏਸ਼ਨ ਧੂਰੀ ਵੱਲੋਂ ਵਿਸ਼ੇਸ਼ ਸਮਾਗਮ ਦੌਰਾਨ ਫੂਡ ਕਮਿਸ਼ਨ ਪੰਜਾਬ ਦੇ ਨਵ ਨਿਯੁਕਤ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਜਸਵੀਰ ਸਿੰਘ ਜੱਸੀ ਸੇਖੋਂ ਦਾ ਸਨਮਾਨ ਕੀਤਾ ਗਿਆ। ਇਹ ਸਮਾਗਮ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ...
Advertisement
ਨਿੱਜੀ ਪੱਤਰ ਪ੍ਰੇਰਕ
ਧੂਰੀ, 7 ਜੁਲਾਈ
Advertisement
ਆੜ੍ਹਤੀਆ ਐਸੋਸੀਏਸ਼ਨ ਧੂਰੀ ਵੱਲੋਂ ਵਿਸ਼ੇਸ਼ ਸਮਾਗਮ ਦੌਰਾਨ ਫੂਡ ਕਮਿਸ਼ਨ ਪੰਜਾਬ ਦੇ ਨਵ ਨਿਯੁਕਤ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਜਸਵੀਰ ਸਿੰਘ ਜੱਸੀ ਸੇਖੋਂ ਦਾ ਸਨਮਾਨ ਕੀਤਾ ਗਿਆ। ਇਹ ਸਮਾਗਮ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ ਦੀ ਅਗਵਾਈ ਹੇਠ ਹੋਇਆ ਜਿਸ ਵਿੱਚ ਆੜ੍ਹਤੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਐਸੋਸੀਏਸ਼ਨ ਨੇ ਜਸਵੀਰ ਸਿੰਘ ਜੱਸੀ ਸੇਖੋਂ ਨੂੰ ਫੂਡ ਕਮਿਸ਼ਨ ਵਿੱਚ ਮੈਂਬਰ ਬਣਾਉਣ ਤੇ ਮੁਬਾਰਕਬਾਦ ਦਿੱਤੀ ਤੇ ਉਮੀਦ ਜਤਾਈ ਕਿ ਉਹ ਕਿਸਾਨਾਂ ਅਤੇ ਆੜ੍ਹਤੀਆਂ ਦੇ ਹਿੱਤਾਂ ਦੀ ਪੂਰੀ ਸੁਰੱਖਿਆ ਕਰਦੇ ਹੋਏ ਆਪਣੀ ਭੂਮਿਕਾ ਨਿਭਾਉਣਗੇ।
Advertisement