ਦਿੱਲੀ ਕਿਸਾਨ ਸੰਘਰਸ਼ ਲਈ ਅੱਜ ਜਥੇ ਹੋਣਗੇ ਰਵਾਨਾ

ਔਰਤਾਂ ਦੇ ਜਥੇ ਰਵਾਨਾ ਕਰਨ ਲਈ ਤਿਆਰੀਆਂ ਮੁਕੰਮਲ; ਪਿੰਡਾਂ ਵਿੱਚ ਭਾਰੀ ਉਤਸ਼ਾਹ

ਦਿੱਲੀ ਕਿਸਾਨ ਸੰਘਰਸ਼ ਲਈ ਅੱਜ ਜਥੇ ਹੋਣਗੇ ਰਵਾਨਾ

ਲਹਿਰਾਗਾਗਾ ’ਚ ਰਿਲਾਇੰਸ ਪੰਪ ਅੱਗੇ ਲਾਏ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਇੱਕ ਬੁਲਾਰਾ। ਫੋਟੋ-ਭਾਰਦਵਾਜ

ਹਰਦੀਪ ਸਿੰਘ ਸੋਢੀ
ਧੂਰੀ, 25 ਫਰਵਰੀ

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ, ਚਮਕੌਰ ਸਿੰਘ ਹਥਨ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 148 ਵੇ ਦਿਨ ਵਿੱਚ ਸ਼ਾਮਲ ਹੋ ਗਿਆ, ਅੱਜ ਵੀ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ 26 ਫਰਵਰੀ ਨੂੰ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਲਈ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨਾਲ ਇਸ ਆਰ ਪਾਰ ਦੀ ਲੜਾਈ ਵਿੱਚ ਜਿੱਤ ਕਿਸਾਨਾਂ ਦੀ ਹੀ ਹੋਵੇਗੀ ਤੇ ਖੇਤੀ ਕਾਨੂੰਨ ਰੱਦ ਹੋਣਗੇ। ਇਸ ਮੌਕੇ ਗਮਦੂਰ ਸਿੰਘ ਲੱਡਾ, ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲਾ ਹਕੀਮਾਂ, ਹਮੀਰ ਸਿੰਘ ਬੇਨੜਾ, ਸੁਖਜੀਤ ਸਿੰਘ ਲੱਡਾ, ਹਰਬੰਸ ਸਿੰਘ ਪੇਧਨੀ, ਗੁਰਮੇਲ ਸਿੰਘ ਧਾਾਂਦਰਾ, ਮਹਿੰਦਰ ਕੌਰ,ਗੁਰੀ ਮਾਨ ਧੂਰੀ, ਮਹਿੰਦਰ ਸਿੰਘ ਭਸੌੜ, ਹਾਜ਼ਰ ਸਨ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਇਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੈਂਕੜੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲੱਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 149ਵੇਂ ਦਿਨ ਵੀ ਜਾਰੀ ਰਿਹਾ। ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਤਾਲਮੇਲਵੇ ਪ੍ਰੋਗਰਾਮ ਤਹਿਤ ਦਿੱਲੀ ਮੋਰਚੇ ਦੀ ਗਿਣਤੀ ਵਧਾਉਣ ਲਈ 27 ਫਰਵਰੀ ਨੂੰ ਨੌਜਵਾਨਾਂ,ਕਿਸਾਨਾਂ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿਚ ਦਿੱਲੀ ਵੱਲ ਨੂੰ ਰਵਾਨਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ 8 ਮਾਰਚ ਨੂੰ ਔਰਤਾਂ ਦਾ ਦਿੱਲੀ ਮੋਰਚੇ ਚ ਇਕੱਠ ਹੋਰ ਵਧਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਾਵਾਂ ਭੈਣਾਂ ਦਾ ਵੱਡਾ ਵੱਡਾ ਕਾਫ਼ਲਾ ਦਿੱਲੀ ਦੇ ਟਿਕਰੀ ਬਾਡਰ ਉੱਤੇ ਭੇਜਿਆ ਜਾਵੇਗਾ। ਇਸ ਮੌਕੇ ਜਸ਼ਨਦੀਪ ਕੋਰ ਪਿਸ਼ੌਰ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮਾਵਾਂ ਭੈਣਾਂ ਨੂੰ ਬਰਾਬਰ ਦਾ ਦਰਜਾ ਦਿੰਦੀ ਹੈ।ਇਸ ਦੌਰਾਨ ਹੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਗੁਰਲਾਲ ਸਿੰਘ ਜਲੂਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਕਈ ਮਹੀਨਿਆਂ ਤੋਂ ਆਪਣਾ ਘਰ ਬਾਰ ਛੱਡ ਕੇ ਦਿੱਲੀ ਬੈਠੇ ਹਨ ਪਰ ਮੋਦੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ। ਇਸ ਮੌਕੇ ਉਨ੍ਹਾਂ ਨਾਲ ਬਲਾਕ ਮੀਤ ਪ੍ਰਧਾਨ ਜਗਤਾਰ ਸਿੰਘ ਸ਼ੇਰਗੜ੍ਹ ,ਖਜ਼ਾਨਚੀ ਲਖਵਿੰਦਰ ਸਿੰਘ ਡੂਡੀਆਂ,ਮਲਕੀਤ ਸਿੰਘ ਸ਼ੇਰਗੜ੍ਹ, ਰੂਪ ਸਿੰਘ ਭਾਠੂਆ, ਗੁਰਮੀਤ ਸਿੰਘ ਗਿਦੜਿਆਣੀ, ਅਮਰੀਕ ਸਿੰਘ ਸੁਰਜਨ ਭੈਣੀ, ਬਲਜੀਤ ਸਿੰਘ ਰੋੜੇਵਾਲਾ, ਕਰਮਜੀਤ ਸਿੰਘ ਰਾਜਲਹੇੜੀ, ਬਲਕਾਰ ਸਿੰਘ ਬਾਦਲਗੜ੍ਹ, ਰਾਮਫਲ ਜਲੂਰ, ਭੀਮ ਸਿੰਘ ਜਲੂਰ, ਬਲਵਿੰਦਰ ਸਿੰਘ ਕੱਲਰਭੈਣੀ,ਟੇਕ ਸਿੰਘ ਅੜਕਵਾਸ ,ਭੋਲਾ ਸਿੰਘ ਅੜਕਵਾਸ,ਬੰਤ ਸਿੰਘ ਗਦੜਿਆਣੀ ਆਦਿ ਵੀ ਮੌਜੂਦ ਸਨ।

ਭਵਾਨੀਗੜ੍ਹ (ਮੇਜਰ ਸਿੰੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਵੱਲੋਂ ਕਾਲਾਝਾੜ ਟੌਲ ਪਲਾਜ਼ਾ ਵਿਖੇ ਹਰਜਿੰਦਰ ਸਿੰਘ ਘਰਾਚੋਂ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਜ਼ਿਲ੍ਹਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ 27 ਫਰਵਰੀ ਨੂੰ ਦਿੱਲੀ ਪਹੁੰਚਣ ਦਾ ਪ੍ਰੋਗਰਾਮ ਬੇਗਮਪੁਰਾ ਸਮਾਜ ਦੇ ਮੁੱਦਈ ਭਗਤ ਰਵੀਦਾਸ ਜੀ ਦੇ ਜਨਮ ਦਿਵਸ ਅਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਹੋਵੇਗਾ।ਇਸ ਮੌਕੇ ਬਲਾਕ ਆਗੂ ਜਗਤਾਰ ਸਿੰਘ ਲੱਡੀ, ਰਘਵੀਰ ਸਿੰਘ ਘਰਾਚੋ, ਗੁਰਦੇਵ ਸਿੰਘ ਆਲੋਅਰਖ, ਕਰਮ ਚੰਦ ਪੰਨਵਾ, ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All