ਜਥੇਦਾਰ ਗੜਗੱਜ ਨੇ ਨੌਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੁੜਨ ਲਈ ਪ੍ਰੇਰਿਆ
ਇੱਥੋਂ ਨੇੜਲੇ ਪਿੰਡ ਸੰਘਰੇੜੀ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਨਵੇਂ ਉਸਾਰੇ ਗਏ ਗੁਰਦੁਆਰਾ ਸਾਹਿਬ ਦੇ ਉਦਘਾਟਨ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ੍ਰੀ ਨਿਸ਼ਾਨ ਸਾਹਿਬ ਝੁਲਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ...
Advertisement
ਇੱਥੋਂ ਨੇੜਲੇ ਪਿੰਡ ਸੰਘਰੇੜੀ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਨਵੇਂ ਉਸਾਰੇ ਗਏ ਗੁਰਦੁਆਰਾ ਸਾਹਿਬ ਦੇ ਉਦਘਾਟਨ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ੍ਰੀ ਨਿਸ਼ਾਨ ਸਾਹਿਬ ਝੁਲਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਪਿੰਡ ਵਾਸੀਆਂ ਵੱਲੋਂ ਗੁਰਮਤਿ ਸਮਾਗਮ ਤੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜਥੇਦਾਰ ਗੜਗੱਜ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਏ.ਆਈ. ਤਕਨੀਕ ਨਾਲ ਛੇੜਛਾੜ ਕਰ ਕੇ ਸ੍ਰੀ ਦਰਬਾਰ ਸਾਹਿਬ ਜਾਂ ਕਿਸੇ ਵੀ ਧਾਰਮਿਕ ਸਥਾਨ ਦੀਆਂ ਪਾਈਆਂ ਜਾਂਦੀਆਂ ਵੀਡੀਓਜ਼ ਤੁਰੰਤ ਹਟਾਈਆਂ ਜਾਣ। ਉਨ੍ਹਾਂ ਸੰਗਤ ਨੂੰ ਗੁਰੂ ਤੇਗ ਬਹਾਦਰ ਦੇ 350ਵੀਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ਗੁਰਮਤਿ ਸਮਾਗਮ ਤੇ ਸੁੰਦਰ ਦਸਤਾਰ ਮੁਕਾਬਲਿਆਂ ਦੇ ਜੇਤੂ 41 ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ, ਮੁਖਤਿਆਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਅਮਨਦੀਪ ਸਿੰਘ ਖ਼ਜਾਨਚੀ, ਹਰਜਿੰਦਰ ਸਿੰਘ ਗੱਗੀ ਘੁਮਾਣ, ਡਾ. ਬਲਜਿੰਦਰ ਸਿੰਘ ਸੰਘਰੇੜੀ, ਗੁਰਤੇਜ ਸਿੰਘ ਗਿਆਨੀ, ਨਿਰਭੈ ਸਿੰਘ ਸਰਪੰਚ ਸੰਘਰੇੜੀ, ਹਰਜੀਤ ਸਿੰਘ ਕਲੱਬ ਪ੍ਰਧਾਨ, ਚੇਤਵੰਤ ਸਿੰਘ ਸਾਬਕਾ ਸਰਪੰਚ ਸੰਘਰੇੜੀ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।
Advertisement
Advertisement
