ਧੂਰੀ: ਲੰਘੇ ਦਿਨੀਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਐੱਮ.ਐੱਸ.ਐੱਮ.ਈ (ਲਘੂ ਉਦਯੋਗ) ਵਿੰਗ ਦੇ ਪ੍ਰਧਾਨ ਸੁਭਾਸ਼ ਡਾਵਰ ਵੱਲੋਂ ਧੂਰੀ ਤੋਂ ਭਾਜਪਾ ਦੇ ਸੀਨੀਅਰ ਆਗੂ ਭੁਪੇਸ਼ ਜਿੰਦਲ ਨੂੰ ਭਾਜਪਾ ਐੱਮ.ਐੱਸ.ਐੱਮ.ਈ ਪੰਜਾਬ ਦਾ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪੇਸ਼ ਜਿੰਦਲ ਨੇ ਉਪਰੋਕਤ ਆਗੂਆਂ ਤੋਂ ਇਲਾਵਾ ਸੰਗਠਨ ਜਨਰਲ ਸਕੱਤਰ ਦਿਨੇਸ਼ ਕੁਮਾਰ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਸੁਭਾਸ਼ ਸ਼ਰਮਾ, ਦਿਆਲ ਸੋਢੀ ਤੇ ਰਾਜੇਸ਼ ਬਾਘਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਹਾਈਕਮਾਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨਾਲ ਨਿਭਾਉਂਦੇ ਹੋਏ ਲਘੂ ਉਦਯੋਗ ਸਬੰਧੀ ਕੇਂਦਰ ਸਰਕਾਰ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ। -ਖੇਤਰੀ ਪ੍ਰਤੀਨਿਧ