ਜੋਬਨ ਪਠਾਣਮਾਜਰਾ ਸਾਥੀਆਂ ਸਣੇ ਭਾਜਪਾ ’ਚ ਸ਼ਾਮਲ
ਹਲਕਾ ਸਨੌਰ ਵਿੱਚ ਭਾਜਪਾ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਸਰਗਰਮ ਵਰਕਰ ਜੋਬਨ ਵਿਰਕ ਪਠਾਣਮਾਜਰਾ ਆਪਣੇ ਦਰਜਨਾਂ ਸਾਥੀਆਂ ਸਮੇਤ ਹੋਰ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਹਲਕਾ ਇੰਚਾਰਜ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਉਨ੍ਹਾਂ ਦਾ...
ਹਲਕਾ ਸਨੌਰ ਵਿੱਚ ਭਾਜਪਾ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਸਰਗਰਮ ਵਰਕਰ ਜੋਬਨ ਵਿਰਕ ਪਠਾਣਮਾਜਰਾ ਆਪਣੇ ਦਰਜਨਾਂ ਸਾਥੀਆਂ ਸਮੇਤ ਹੋਰ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਹਲਕਾ ਇੰਚਾਰਜ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਉਨ੍ਹਾਂ ਦਾ ਭਾਜਪਾ ਵਿੱਚ ਸਵਾਗਤ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਉਤਰੀ ਦੇ ਪ੍ਰਧਾਨ ਜਸਪਾਲ ਸਿੰਘ ਭੰਗੂ ਗੰਗਰੌਲੀ ਅਤੇ ਸੰਦੀਪ ਸ਼ਰਮਾ ਵੀ ਮੌਜੂਦ ਸਨ। ਸ੍ਰੀ ਚਹਿਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਬਣਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋਬਨ ਪਠਾਣਮਾਜਰਾ ਨੂੰ ਜਲਦੀ ਹੀ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਜਸਪਾਲ ਸਿੰਘ ਭੰਗੂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਭਾਜਪਾ ਦਾ ਕੁਨਬਾ ਦਿਨੋ-ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਇਸ ਮੌਕੇ ਜੋਬਨ ਪਠਾਣਮਾਜਰਾ ਨੇ ਕਿਹਾ ਕਿ ਉਹ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਰਮੇਸ਼ ਲਾਂਬਾ ਜਨਰਲ ਸਕੱਤਰ, ਯੂਥ ਪ੍ਰਧਾਨ ਜਰਨੈਲ ਸਿੰਘ, ਸੁਖਬੀਰ ਸਿੰਘ, ਲਾਲ ਸਿੰਘ, ਅਮਰਿੰਦਰ ਸਿੰਘ, ਨਿਰਮਲ ਸਿੰਘ, ਵਰਿੰਦਰ ਵਿਸਕੀ ਮਿਹੋਣ, ਮੰਡਲ ਪ੍ਰਧਾਨ ਜਸਵਿੰਦਰ ਕੁਮਾਰ, ਧਰਮਿੰਦਰ ਬੁਧਮੋਰ, ਸੁਖਜਿੰਦਰ ਸਿੰਘ, ਸੁਖਚੈਨ ਸਿੰਘ, ਸੁਖਾ ਸਿੰਘ ਸਰਪੰਚ, ਕਾਲੀ ਸਿੰਘ ਘੜਾਮ, ਅਮਨ ਟੁਰਕੇ, ਲਵਪ੍ਰੀਤ ਸਿੰਘ ਬੁਧਮੋਰ, ਗੁਰਮੀਤ ਹਡਾਣਾ ਆਦਿ ਮੌਜੂਦ ਸਨ।

