ਜੁਆਇੰਟ ਐਕਸ਼ਨ ਕਮੇਟੀ ਵੱਲੋਂ ਜ਼ਿਲ੍ਹਾ ਪੁਲੀਸ ਮੁਖੀ ਨੂੰ ਪੱਤਰ
ਨਿੱਜੀ ਪੱਤਰ ਪ੍ਰੇਰਕ ਮਾਲੇਰਕੋਟਲਾ, 26 ਜੂਨ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਇੱਕ ਵਫ਼ਦ ਨੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਹੈ ਕਿ ਸੋਸ਼ਲ ਮੀਡੀਆ ’ਤੇ ਇਸਲਾਮ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।...
Advertisement
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 26 ਜੂਨ
Advertisement
ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਇੱਕ ਵਫ਼ਦ ਨੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਹੈ ਕਿ ਸੋਸ਼ਲ ਮੀਡੀਆ ’ਤੇ ਇਸਲਾਮ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਜੁਆਇੰਟ ਐਕਸ਼ਨ ਕਮੇਟੀ ਪੰਜਾਬ ਪ੍ਰਧਾਨ ਸਾਹਿਬਜ਼ਾਦਾ ਨਦੀਮ ਅਨਵਾਰ ਖਾਂ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਮਾਲੇਰਕੋਟਲਾ ਨੂੰ ਸ਼ਿਕਾਇਤ ਦੇ ਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਛੇਤੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਫ਼ਦ ਵਿੱਚ ਮੁਹੰਮਦ ਅਖ਼ਲਾਕ, ਮੁਕੱਰਮ ਸੈਫੀ, ਮੁਹੰਮਦ ਸ਼ਾਹਿਦ, ਸੁਹੈਬ ਅਹਿਮਦ ਖ਼ਾਨ ਸੈਬੀ, ਸ਼ਹਿਜ਼ਾਦ ਹੁਸੈਨ, ਸਾਬਿਰ ਅਲੀ ਜੋਸ਼ੀ, ਮੁਹੰਮਦ ਇਰਫਾਨ ਸ਼ਾਮਲ ਸਨ।
Advertisement